India Punjab

ਰਾਹੁਲ ਗਾਂਧੀ ਦੇ ਘਰ ਬਾਹਰ ਮੋਰ ਚੇ ‘ਤੇ ਬੈਠੇ ਅਧਿਆਪਕ

‘ਦ ਖ਼ਾਲਸ ਬਿਊਰੋ : ਪੰਜਾਬ ਦੇ 180 ਅਧਿਆਪਕ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਦੀ ਸੁਣਵਾਈ ਨਾ ਹੋਣ ‘ਤੇ ਕਾਂਗਰਸੀ ਲੀਡਰ ਰਾਹੁਲ ਗਾਂਧੀ ਦੇ ਘਰ ਦੇ ਬਾਹਰ ਪ੍ਰਦਰ ਸ਼ਨ ਕਰ ਰਹੇ ਹਨ। 180 ਈਟੀਟੀ ਅਧਿਆਪਕ ਸੂਬਾ ਸਰਕਾਰ ਉੱਤੇ ਵਿਤਕਰੇ ਦਾ ਦੋ ਸ਼ ਲਾ ਰਹੇ ਹਨ। ਅਧਿਆਪਕਾਂ ਦਾ ਕਹਿਣਾ ਹੈ ਕਿ ਉਹ ਮਸਲੇ ਦੇ ਹੱਲ ਲਈ ਰਾਹੁਲ ਗਾਂਧੀ ਦੇ ਘਰ ਦੇ ਬਾਹਰ ਬੈਠੇ ਹਨ। ਅਧਿਆਪਕ ਨੇ ਕਿਹਾ ਕਿ ਪੰਜਾਬ ਵਿੱਚ ਕੋਈ ਸੁਣਵਾਈ ਨਹੀਂ ਹੋ ਰਹੀ। ਇਸ ਲਈ ਅਸੀਂ ਕਾਂਗਰਸ ਦੇ ਸੀਨੀਅਰ ਆਗੂ ਦੇ ਘਰ ਅੱਗੇ ਆ ਬੈਠੇ ਹਾਂ।

ਅਧਿਆਪਕਾਂ ਨੇ ਕਿਹਾ ਕਿ ਪੰਜਾਬ ਦੇ ਸਿੱਖਿਆ ਮੰਤਰੀ ਦੀ ਵੀ ਕੋਈ ਨਹੀਂ ਸੁਣ ਰਿਹਾ। ਰਾਹੁਲ ਗਾਂਧੀ ਪਾਰਟੀ ਦੇ ਚੋਟੀ ਦੇ ਨੇਤਾ ਹਨ, ਇਸ ਲਈ ਅਸੀਂ ਆਪਣੀਆਂ ਸਮੱਸਿਆਵਾਂ ਉਨ੍ਹਾਂ ਤੱਕ ਪਹੁੰਚਾਈਆਂ ਹਨ। ਰਾਹੁਲ ਗਾਂਧੀ ਦੇ ਘਰ ਦੇ ਬਾਹਰ ਵੱਡੀ ਗਿਣਤੀ ਵਿੱਚ ਅਧਿਆਪਕ ਬੈਠੇ ਹਨ, ਜਿਨ੍ਹਾਂ ਵਿੱਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ।