India

ਦਿੱਲੀ ‘ਚ ਧਰਨੇ ‘ਤੇ ਬੈਠੇ ਕਿਸਾਨਾਂ ਦੇ ਮੀਂਹ ਪੈਣ ਕਾਰਨ ਭਿੱਜੇ ਟੈਂਟ

‘ਦ ਖ਼ਾਲਸ ਬਿਊਰੋ :- ਪੰਜਾਬ ਤੋਂ ਸ਼ੁਰੂ ਹੋਇਆ ਪੂਰੀ ਦੁਨਿਆ ਦਾ ਜਨ-ਅੰਦੋਲਨ ਬਣਦਾ ਜਾ ਰਿਹਾ ਹੈ ਅਤੇ ਕਿਸਾਨ ਕੇਂਦਰ ਸਰਕਾਰ ਨੂੰ ਲਗਾਤਾਰ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ। ਦਿੱਲੀ ਵਿੱਚ ਧਰਨੇ ‘ਤੇ ਬੈਠੇ ਕਿਸਾਨਾਂ ਨੂੰ ਠੰਡ ਮੌਸਮ ਵਿੱਚ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪਰ ਕੇਂਦਰ ਸਰਕਾਰ ਖੇਤੀ ਕਾਨੂੰਨ ਰੱਦ ਕਰਨ ‘ਤੇ ਬਜਿੱਦ ਹੈ।

ਟਿਕਰੀ ਬਾਰਡਰ ‘ਤੇ ਬੈਠੇ ਕਿਸਾਨਾਂ ਨੂੰ ਠੰਡੇ ਦੇ ਮੌਸਮ ਵਿੱਚ ਕਾਫੀ ਦਿੱਕਤਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਸ ਦੇ ਨਾਲ ਦਿੱਲੀ ਵਿੱਚ ਕੱਲ੍ਹ 11 ਦਸੰਬਰ ਦੀ ਅੱਧੀ ਰਾਤ ਨੂੰ ਪਏ ਮੀਂਹ ਕਾਰਨ ਕਿਸਾਨਾਂ ਦੀਆਂ ਧਰਨੇ ਵਾਲੀਆਂ ਜਗਾਵਾਂ ‘ਤੇ ਲਾਏ ਟੈਂਟ ਭਿੱਜ ਗਏ, ਅਤੇ ਸੜਕਾਂ ‘ਤੇ ਪਾਣੀ ਕਾਰਨ ਮੱਛਰ ਪੈਦਾ ਹੋਣ ਦਾ ਖਦਸ਼ਾ ਬਣਿਆ ਹੋਇਆ ਹੈ, ਜੋ ਕਿ ਬਿਮਾਰੀਆਂ ਨੂੰ ਸੱਦਾ ਦੇ ਸਕਦਾ ਹੈ।

ਇਸ ਦੇ ਨਾਲ ਹੀ ਕਿਸਾਨਾਂ ਦੇ ਸਮਾਨ ਦਾ ਕਾਫੀ ਨੁਕਸਾਨ ਹੋਇਆ ਹੈ। ਪ੍ਰਸ਼ਾਸਨ ਨੂੰ ਇਸ ਬਾਰੇ ਜਾਗਰੁਕ ਹੋਣਾ ਚਾਹੀਦਾ ਹੈ ਕਿ ਕਿਸਾਨਾਂ ਨੂੰ ਠੰਡ ਤੇ ਮੀਂਹ ਦੇ ਮੌਸਮ ਵਿੱਚ ਮਦਦ ਚਾਹੀਦੀ ਹੈ।