India

ਜੰਮੂ ਕਸ਼ਮੀਰ ‘ਚ ਭਾਰਤੀ ਫੌਜ ‘ਤੇ ਅੱਤਵਦੀਆਂ ਵੱਲੋਂ ਗੋਲੀਬਾਰੀ, ਮੇਜਰ ਸ਼ਹੀਦ

‘ਦ ਖ਼ਾਲਸ ਬਿਊਰੋ :- ਜੰਮੂ ਕਸ਼ਮੀਰ ਦੇ ਜ਼ਿਲ੍ਹਾ ਬਾਰਾਮੂਲਾ ‘ਚ ਅੱਜ 4 ਸਤੰਬਰ ਨੂੰ ਭਾਰਤੀ ਫੌਜ ਵੱਲੋਂ ਅੱਤਵਾਦੀਆਂ ਨਾਲ ਮੁਕਾਬਲਾ ਕਰਦੇ ਹੋਏ ਭਾਰਤੀ ਫੌਜ ਦਾ ਮੇਜਰ ਸ਼ਹੀਦ ਹੋ ਗਿਆ। ਸੂਤਰਾਂ ਮੁਤਾਬਕ 92 ਆਰਆਰ ਦੇ ਮੇਜਰ ਦੇ ਗੰਭੀਰ ਜ਼ਖ਼ਮੀ ਹੋਣ ਤੋਂ ਬਾਅਦ ਉਸਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਉਹ ਸ਼ਹਾਦਤ ਪਾ ਗਏ। ਹਾਲਾਂਕਿ ਭਾਰਤੀ ਫੌਜ ਵੱਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ।

ਪੁਲੀਸ ਅਧਿਕਾਰੀ ਨੇ ਦੱਸਿਆ ਕਿ ਅਤੱਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਜਾਣਕਾਰੀ ਮਿਲਣ ਮਗਰੋਂ ਸੁਰੱਖਿਆ ਬਲਾਂ ਨੇ ਬਾਰਾਮੂਲਾ ਦੇ ਪੱਟਣ ਖੇਤਰ ਦੇ ਯਾਦੀਪੋਰਾ ‘ਚ ਘੇਰਾਬੰਦੀ ਮੁਹਿੰਮ ਸ਼ੁਰੂ ਕੀਤੀ ਸੀ। ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਨਾਲ ਮੁਕਾਬਲਾ ਸ਼ੁਰੂ ਹੋ ਗਿਆ। ਭਾਰਤੀ ਜਵਾਨਾਂ ਨੇ ਵੀ ਇਸ ਗੋਲੀਬਾਰੀ ਦਾ ਜਵਾਬ ਦਿੱਤਾ। ਮੁਕਾਬਲਾ ਅਜੇ ਤੱਕ ਜਾਰੀ ਹੈ।