India

ਅਕਾਲੀ ਦਲ ਸਿਰ ‘ਤੇ ਕਪਾਹ ਦੀਆਂ ਟੋਕਰੀਆਂ ਰੱਖ ਕੇ ਪਹੁੰਚਿਆ ਦਿੱਲੀ

‘ਦ ਖ਼ਾਲਸ ਬਿਊਰੋ:- ਦਿੱਲੀ ਵਿੱਚ ਖੇਤੀ ਭਵਨ ਦੇ ਬਾਹਰ ਯੂਥ ਅਕਾਲੀ ਦਲ ਨੇ ਖੇਤੀ ਕਾਨੂੰਨਾਂ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕੇਂਦਰ ‘ਤੇ ਕਿਸਾਨਾਂ ਨੂੰ ਬਰਬਾਦ ਕਰਨ ਦੇ ਇਲਜ਼ਾਮ ਲਾਏ। ਵਰਕਰ ਆਪਣੇ ਸਿਰ ‘ਤੇ ਕਪਾਹ ਦੀਆਂ ਟੋਕਰੀਆਂ  ਰੱਖ ਕੇ ਕੇਂਦਰ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਹਨ ਅਤੇ ਸਰਕਾਰ ਨੂੰ ਖੇਤੀ ਕਾਨੂੰਨ ਵਾਪਿਸ ਲੈਣ ਦੀ ਮੰਗ ਕਰ ਰਹੇ ਹਨ।

ਧਰਨੇ ਦੌਰਾਨ ਭਾਰੀ ਪੁਲਿਸ ਬਲ ਤੈਨਾਤ ਕੀਤਾ ਗਿਆ ਅਤੇ ਪੁਲਿਸ ਨੇ ਧਰਨਾ ਪ੍ਰਦਰਸ਼ਨ ਕਰ ਰਹੇ ਅਕਾਲੀ ਵਰਕਰਾਂ ਨੂੰ ਹਿਰਾਸਤ ਵਿੱਚ ਵੀ ਲਿਆ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ‘ਮੱਕੀ, ਕਪਾਹ ਅਤੇ ਨਰਮੇ ਦੀ MSP ਕਿਤੇ ਵੀ ਲਾਗੂ ਨਹੀਂ ਹੈ ਅਤੇ ਹੁਣ ਭਾਰਤ ਸਰਕਾਰ ਨੇ ਕਣਕ ਤੇ ਹੋਰ ਫਸਲਾਂ ‘ਤੇ MSP ਵੀ ਖਤਮ ਕਰ ਦਿੱਤੀ ਹੈ’।

ਧਾਰਾ 144 ਦੇ ਲਾਗੂ ਹੋਣ ਦੇ ਬਾਵਜੂਦ ਯੂਥ ਅਕਾਲੀ ਦਲ ਲਗਾਤਾਰ ਪ੍ਰਦਰਸ਼ਨ ਕਰ ਰਿਹਾ ਹੈ। ਇਨ੍ਹਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਪੁਲਿਸ ਵੱਲੋਂ ਬੈਰੀਕੇਡਿੰਗ ਕੀਤੀ ਗਈ ਹੈ। ਯੂਥ ਅਕਾਲੀ ਦਲ ਨੇ ਖੇਤੀ ਕਾਨੂੰਨ ਵਾਪਿਸ ਲਏ ਜਾਣ ਤੱਕ ਪ੍ਰਦਰਸ਼ਨ ਜਾਰੀ ਰੱਖਣ ਦਾ ਐਲਾਨ ਕੀਤਾ ਹੈ।