Punjab

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਕੇਂਦਰ ਨੇ ਬਣਾਈ ਨਵੀਂ ਕਮੇਟੀ

‘ਦ ਖ਼ਾਲਸ ਬਿਊਰੋ :-  ਅਗਲੇ ਸਾਲ 2021 ‘ਚ ਪਹਿਲੀ ਅਪ੍ਰੈਲ ਨੂੰ ਆਉਣ ਵਾਲੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਧੂਮਧਾਮ ਨਾਲ ਮਨਾਉਣ ਲਈ ਕੇਂਦਰ ਸਰਕਾਰ ਵੱਲੋਂ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਪੁਰਬ ਨੂੰ ਯਾਦਗਾਰ ਬਣਾਉਣ ਲਈ ਇਸ ਕਮੇਟੀ ਦਾ ਗਠਨ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਕੀਤਾ ਗਿਆ, ਜੋ ਪ੍ਰਕਾਸ਼ ਪੁਰਬ ਦੇ ਸਮਾਗਮਾਂ ਨਾਲ ਜੁੜੇ ਹਰ ਤਰ੍ਹਾਂ ਦੇ ਫੈਸਲੇ ਲਵੇਗੀ।

ਕਮੇਟੀ ਦੇ ਮੈਂਬਰਾਂ ‘ਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੋਂ ਇਲਾਵਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਲੋਕ ਸਭਾ ਸਪੀਕਰ ਓਮ ਬਿਰਲਾ, ਕੇਂਦਰੀ ਮੰਤਰੀ ਰਾਜਨਾਥ ਸਿੰਘ, ਅਮਿਤ ਸ਼ਾਹ, ਨਿਤਿਨ ਗਡਕਰੀ, ਨਿਰਮਲਾ ਸੀਤਾਰਮਨ, ਹਰਦੀਪ ਪੁਰੀ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਹਰਿਆਣਾ, ਬਿਹਾਰ ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦਾ ਨਾਮ ਵੀ ਇਸ ਸੂਚੀ ‘ਚ ਸ਼ਾਮਿਲ ਹੈ।

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਤਾਮਿਲਨਾਡੂ ਦੇ ਮੁੱਖ ਮੰਤਰੀ ਪਲਾਨੀਸਵਾਮੀ, ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ, ਉਤਰਾਖੰਡ ਦੇ ਸੀਐਮ ਤ੍ਰਿਵੇਂਦਰ ਸਿੰਘ ਰਾਵਤ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ, ਓੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਅਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੂੰ ਵੀ ਥਾਂ ਦਿੱਤੀ ਗਈ ਹੈ।