India

ਕਿਸਾਨ ਤਰੀਕ ਦੱਸਣ, ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਹੈ ਤਿਆਰ – ਤੋਮਰ

‘ਦ ਖ਼ਾਲਸ ਬਿਊਰੋ :- ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦੇ ਲਈ ਦਿੱਲੀ ਧਰਨੇ ‘ਤੇ ਬੈਠੇ ਕਿਸਾਨ ਜਥੇਬੰਦੀਆਂ ਨਾਲ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਇੱਕ ਵਾਰ ਫਿਰ ਕਿਹਾ ਹੈ ਕਿ ਸਰਕਾਰ ਕਿਸਾਨਾਂ ਨਾਲ ਗੱਲ ਕਰਨ ਲਈ ਤਿਆਰ ਹੈ। ਤੋਮਰ ਨੇ ਅੱਜ 22 ਦਸੰਬਰ ਨੂੰ ਕਿਹਾ ਕਿ ਦੋ ਦਿਨ ਪਹਿਲਾਂ ਕਿਸਾਨਾਂ ਨੂੰ ਗੱਲਬਾਤ ਲਈ ਪੱਤਰ ਭੇਜਿਆ ਗਿਆ ਸੀ।

ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨਾ ਚਾਹੁੰਦੀ ਹੈ। ਜੇ ਉਹ ਗੱਲਬਾਤ ਕਰਨ ਲਈ ਤਿਆਰ ਹਨ, ਤਾਂ ਤਾਰੀਖ ਨਿਰਧਾਰਤ ਕਰਨ, ਅਸੀਂ ਗੱਲ ਕਰਨ ਲਈ ਤਿਆਰ ਹਾਂ, ਤੋਮਰ ਨੇ ਕਿਹਾ ਕਿ ਕਿਸਾਨਾਂ ਪ੍ਰਤੀ ਸਰਕਾਰ ਦੀ ਨੀਅਤ ਵਿੱਚ ਕੋਈ ਖੋਟ ਨਹੀਂ ਹੈ। ਅਸੀਂ ਨਵੇਂ ਕਾਨੂੰਨ ਕਿਸਾਨਾਂ ਦੇ ਭਲੇ ਦੀ ਨੀਅਤ ਨਾਲ ਲੈ ਕੇ ਹਾਂ ਅਤੇ ਇਸ ਨਾਲ ਜੁੜੇ ਲਾਭ ਕਿਸਾਨਾਂ ਨੂੰ ਦੱਸ ਰਹੇ ਹਾਂ, ਉਮੀਦ ਹੈ ਕਿ ਉਹ ਸਾਡੀ ਗੱਲ ਸਮਝਣ।

ਖੇਤੀਬਾੜੀ ਮੰਤਰੀ ਤੋਮਰ ਨੇ ਕਿਹਾ ਕਿ ਨਵੇਂ ਕਾਨੂੰਨਾਂ ਦਾ ਘੱਟੋ – ਘੱਟ ਸਮਰਥਨ ਮੁੱਲ MSP ਨਾਲ ਕੋਈ ਲੈਣਾ ਦੇਣਾ ਨਹੀਂ ਹੈ, ਬਲਕਿ ਇਹ ਇੱਕ ਪ੍ਰਬੰਧਕੀ ਫੈਸਲਾ ਹੈ। ਮੈਂ ਖ਼ੁਦ ਸੰਸਦ ਵਿਚ ਕਿਹਾ ਹੈ ਕਿ ਅਸੀਂ ਐਮਐਸਪੀ ਦੀ ਪ੍ਰਣਾਲੀ ਨੂੰ ਜਾਰੀ ਰੱਖਾਂਗੇ।