‘ਦ ਖ਼ਾਲਸ ਬਿਊਰੋ :- ਦੇਸ਼ ‘ਚ ਕੋਰੋਨਾ ਦਾ ਕਹਿਰ ਹਰ ਇੱਕ ਨਵੇਂ ਦਿਨ ਨਾਲ ਵੱਧਦਾ ਹੀ ਜਾ ਰਿਹਾ ਹੈ। ਭਾਰਤ ‘ਚ ਇੱਕ ਦਿਨ 19,459 ਨਵੇਂ ਕੇਸ ਸਾਹਮਣੇ ਆਊਣ ਨਾਲ ਮੁਲਕ ‘ਚ ਕੋਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 5,48,318 ਹੋ ਗਈ ਹੈ। ਉੱਥੇ 380 ਵਿਅਕਤੀਆਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ ਵੱਧ ਕੇ 16,475 ਹੋ ਗਈ ਹੈ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਿਕ ਇਹ ਲਗਾਤਾਰ ਛੇਵਾਂ ਦਿਨ ਹੈ ਜਦੋਂਕਿ ਕੋਰੋਨਾ ਦੇ 15 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ। ਮੁਲਕ ਵਿੱਚ ਇੱਕ ਜੂਨ ਤੋਂ ਬਾਅਦ 3,57,783 ਮਾਮਲੇ ਸਾਹਮਣੇ ਆਏ ਹਨ। ਹੁਣ ਤੱਕ 58.67 ਫੀਸਦੀ ਮਰੀਜ਼ ਠੀਕ ਹੋ ਚੁੱਕੇ ਹਨ।

 

Leave a Reply

Your email address will not be published. Required fields are marked *