‘ਦ ਖ਼ਾਲਸ ਬਿਊਰੋ:- ਅੰਮ੍ਰਿਤਸਰ ਦੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ‘ਚੋਂ  ਗਾਇਬ ਹੋਏ 267 ਸਰੂਪਾਂ ਦੇ ਮਾਮਲੇ ਦੀ ਜਾਂਚ ਮੁਕੰਮਲ ਹੋ ਚੁੱਕੀ ਹੈ ਜਿਸ ਬਾਰੇ ਫੈਸਲਾ ਅੱਜ ਪੰਜ ਸਿੰਘ ਸਹਿਬਾਨਾਂ ਦੀ ਬੈਠਕ ਵਿੱਚ ਲਿਆ ਜਾਵੇਗਾ। 267 ਪਾਵਨ ਸਰੂਪਾਂ ਨੂੰ ਲੈ ਪੰਜ ਸਿੰਘ ਸਹਿਬਾਨਾਂ ਦੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੀਟਿੰਗ ਸ਼ੁਰੂ ਹੋ ਚੁੱਕੀ ਹੈ।

ਮੀਟਿੰਗ ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਾਲ ਇਕਬਾਲ ਸਿੰਘ, ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ‘ਗੌਹਰ-ਏ-ਮਸਕੀਨ’ ਅਤੇ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੀ ਸ਼ਾਮਿਲ ਹਨ।

267 ਪਾਵਨ ਸਰੂਪਾਂ ਦੇ ਮਸਲੇ ਤੋਂ ਇਲਾਵਾਂ ਮੀਟਿੰਗ ਵਿੱਚ ਵਿਵਾਦਿਤ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦਾ ਮਸਲਾ ਵਿਚਾਰੇ ਜਾਣ ਦੀ  ਸੰਭਾਵਨਾ ਹੈ, ਕਿਉਂਕਿ ਪੰਜ ਮੈਂਬਰੀ ਕਮੇਟੀ ਨੇ ਢੱਡਰੀਆਂ ਵਾਲੇ ਮਸਲੇ ‘ਤੇ ਜਾਂਚ ਰਿਪੋਰਟ ਜਥੇਦਾਰ ਸਾਹਿਬ ਨੂੰ ਸੌਂਪ ਦਿੱਤੀ ਹੈ।

Leave a Reply

Your email address will not be published. Required fields are marked *