Punjab

ਗਾਇਬ ਹੋਏ ਪੁਰਾਤਨ ਸਰੂਪ ਦਾ ਮਸਲਾ: ਸ਼੍ਰੋ.ਅ.ਦਲ ਨੇ ਗੁਰਬਾਣੀ ਦਾ ਜਾਪ ਕਰਦੇ ਹੋਏ ਸ਼ਾਤਮਈ ਢੰਗ ਨਾਲ ਕੀਤਾ ਰੋਸ ਪ੍ਰਦਰਸ਼ਨ

‘ਦ ਖ਼ਾਲਸ ਬਿਊਰੋ:-  ਜਿਲ੍ਹਾ ਪਟਿਆਲਾ ਦੇ ਪਿੰਡ ਕਲਿਆਣ ਦੇ ਗੁਰਦੁਆਰਾ ਅਰਦਾਸਪੁਰਾ ਸਾਹਿਬ ‘ਚੋਂ  ਪੁਰਾਤਨ ਸਰੂਪ ਗਾਇਬ ਹੋਣ ਦੇ ਮਾਮਲੇ ਨੂੰ ਲੈ ਕੇ ਅੱਜ ਲਗਾਤਰ ਚੌਥੇ ਦਿਨ ਫਿਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਟਿਆਲਾ ‘ਚ SSP ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ, ਸ਼੍ਰੋਮਣੀ ਅਕਾਲੀ ਦਲ ਵੱਲੋਂ ਇਹ ਰੋਸ ਪ੍ਰਦਰਸ਼ਨ ਗੁਰਬਾਣੀ ਦਾ ਜਾਪ ਕਰਦੇ ਹੋਏ ਸ਼ਾਤਮਈ ਢੰਗ ਨਾਲ ਕੀਤਾ ਗਿਆ।

 

9 ਅਗਸਤ ਨੂੰ ਖਾਸ ਤੌਰ SGPC ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੀ ਧਰਨੇ ‘ਚ ਸ਼ਾਮਿਲ ਹੋਏ ਸਨ। ਰੋਸ ਵਜੋ ਧਰਨੇ ‘ਤੇ ਬੈਠੇ ਪ੍ਰਦਰਸ਼ਨਕਾਰੀਆਂ ਦਾ ਇਲਜ਼ਾਮ ਹੈ ਕਿ ਗੁਰਦੁਆਰਾ ਸਾਹਿਬ ‘ਚੋਂ ਪੁਰਾਤਨ ਸਰੂਪ ਗਾਇਬ ਹੋਣ ‘ਤੇ ਪਟਿਆਲਾ ਪੁਲਿਸ ਵੱਲੋਂ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਨਹੀਂ ਕੀਤੀ ਗਈ। ਇਹਨਾਂ ਦੀ ਮੰਗ ਹੈ ਕਿ ਜਲਦ ਤੋਂ ਜਲਦ ਗਾਇਬ ਹੋਏ ਪੁਰਾਤਨ ਸਰੂਪ ਨੂੰ ਸਨਮੁਖ ਕੀਤਾ ਜਾਵੇ।

 

ਪਟਿਆਲਾ ‘ਚ ਰੋਸ ਧਰਨੇ ਲਾਉਣ ਦਾ ਸਿਲਸਲਾ 7 ਜੁਲਾਈ ਨੂੰ ਸ਼੍ਰੋ.ਅ.ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ  ਸ਼ੁਰੂ ਕੀਤਾ ਗਿਆ ਸੀ। ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਨੂੰ ਲਗਾਤਾਰ ਵੱਖ-ਵੱਖ ਮੁੱਦਿਆਂ ‘ਤੇ ਘੇਰਿਆ ਜਾ ਰਿਹਾ ਹੈ।