Punjab

ਅੱਜ ਹੋਵੇਗੀ ਸਮਾਰਟ ਫੋਨ ਵੰਡਣ ਦੇ ਪਹਿਲੇ ਪੜਾਅ ਦੀ ਸ਼ੁਰੂਆਤ

‘ਦ ਖ਼ਾਲਸ ਬਿਊਰੋ:- ਅੱਜ ਜਨਮ ਅਸ਼ਟਮੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੀ ਸਰਕਾਰੀ ਸਕੂਲਾਂ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦੋ ਲੱਖ ਕਰੀਬ ਸਮਾਰਟ ਫੋਨ ਵੰਡੇ ਜਾਣਗੇ। ਜਿਸ ਬਾਰੇ ਅੱਜ ਫਿਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਜਨਮ ਅਸ਼ਟਮੀ ਦਿਹਾੜੇ ਦੀ ਸ਼ੁਭਕਾਮਨਾਵਾਂ ਦਿੰਦਿਆ ਕਿਹਾ ਕਿ ਸਾਡੇ ਵੱਲੋਂ ਚੋਣਾਂ ਸਮੇਂ ਦੌਰਾਨ ਕੀਤੇ ਵਾਅਦੇ ਨੂੰ ਪੂਰਾ ਕਰਦੇ ਹੋਏ ਸਾਰੇ ਸਰਕਾਰੀ ਸਕੂਲਾਂ ਦੀ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਦੀ ਸ਼ੁਰੂਆਤ ਕੀਤੀ ਜਾਵੇਗੀ, ਉਹਨਾਂ ਕਿਹਾ ਮੈਨੂੰ ਆਸ ਹੈ ਕਿ ਸਾਡੀ ਸਰਕਾਰ ਵੱਲੋਂ ਦਿੱਤੇ ਜਾਣ ਵਾਲੇ ਸਮਾਰਟ ਫੋਨਾਂ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਜਰੂਰ ਫਰਕ ਪਵੇਗਾ।

ਪਹਿਲੇ ਪੜਾਅ ਦੀ ਸ਼ੁਰੂਆਤ ਚੰਡੀਗੜ੍ਹ ਅਤੇ ਪੰਜਾਬ ਦੀਆਂ ਵੱਖੋ-ਵੱਖ 26 ਥਾਵਾਂ ਤੋਂ ਹੋਵੇਗੀ। ਇਹਨਾਂ ਵਿੱਚ ਪੰਜਾਬ ਦੇ ਸਾਰੇ 22 ਜ਼ਿਲ੍ਹੇ ਅਤੇ ਕੁੱਝ ਪ੍ਰਮੁੱਖ ਸ਼ਹਿਰ ਸ਼ਾਮਲ ਹਨ।