‘ਦ ਖ਼ਾਲਸ ਬਿਊਰੋ :- ਅਮਰੀਕਾ ‘ਚ H-1B ਵੀਜ਼ਾ ਨਿਯਮਾਂ ਨੂੰ ਲੈ ਕੇ ਟਰੰਪ ਸਰਕਾਰ ਨੇ ਕੱਲ੍ਹ ਕੁੱਝ ਤਬਦੀਲੀ ਕੀਤੀ ਹੈ। ਇਨ੍ਹਾ ਤਬਦੀਲੀਆਂ ਦੇ ਤਹਿਤ H-1B ਗ਼ੈਰ-ਅਪ੍ਰਵਾਸੀ ਵੀਜ਼ਾ ਉੱਤੇ ਨਵੀਆਂ ਪਾਬੰਦੀਆਂ ਦਾ ਐਲਾਨ ਕੀਤਾ ਗਿਆ ਹੈ। ਖ਼ਬਰ ਏਜੰਸੀ PTI ਮੁਤਾਬਿਕ ਟਰੰਪ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਸ ਦਾ ਮਕਸਦ ਅਮਰੀਕੀ ਕਾਮਗਾਰਾਂ ਦੀ ਸੁਰੱਖਿਆ ਕਰਨਾ ਹੈ। ਇਸ ਦੇ ਨਾਲ ਹੀ ਅਮਰੀਕਾ ਦੀ ਅਖੰਡਤਾ ਨੂੰ ਬਹਾਲ ਕਰਨਾ ਤੇ ਬਿਹਤਰ ਗਰੰਟੀ ਦੇਣਾ ਹੈ ਤਾਂ ਜੋ H-1B ਵੀਜ਼ਾ ਸਿਰਫ਼ ਯੋਗ ਲੋਕਾਂ ਤੇ ਯਾਚੀਕਾ ਕਰਤਾਵਾਂ ਨੂੰ ਹੀ ਦਿੱਤੇ ਜਾ ਸਕਣ।

ਅਮਰੀਕਾ ਦੀਆਂ ਰਾਸ਼ਟਰਪਤੀ ਚੋਣਾਂ ਤੋਂ ਚਾਰ ਹਫ਼ਤੇ ਤੋਂ ਵੀ ਘੱਟ ਸਮੇਂ ਤੋਂ ਪਹਿਲਾਂ 6 ਅਕਤੂਬਰ ਨੂੰ ਹੋਮਲੈਂਡ ਸਿਕਿਓਰਿਟੀ ਵਿਭਾਗ ਵੱਲੋਂ ਜਾਰੀ ਕੀਤੇ ਗਏ ਇਨ੍ਹਾਂ ਅੰਤਰਿਮ ਨਿਯਮਾਂ ਤੋਂ ਬਾਅਦ ‘ਸਪੇਸ਼ਿਏਲਿਟੀ ਓਕਿਊਪੇਸ਼ਨ’ ਦੀ ਪਰਿਭਾਸ਼ਾ ਨੂੰ ਹੋਰ ਸਖ਼ਤ ਕਰ ਦਿੱਤਾ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਕਦਮ ਨਾਲ ਆਈਟੀ ਸੈਕਟਰ ਵਿੱਚ ਕੰਮ ਕਰਨ ਵਾਲੇ ਹਜ਼ਾਰਾਂ ਭਾਰਤੀਆਂ ਉੱਤੇ ਮਾੜਾ ਅਸਰ ਪੈ ਸਕਦਾ ਹੈ।

ਕੋਰੋਨਾ ਮਹਾਂਮਾਰੀ ਦੇ ਕਾਰਨ ਪਹਿਲਾਂ ਹੀ H-1B ਵੀਜ਼ਾ ਉੱਤੇ ਕੰਮ ਕਰ ਰਹੇ ਹਜ਼ਾਰਾਂ ਭਾਰਤੀਆਂ ਦੀਆਂ ਨੌਕਰੀਆਂ ਜਾ ਚੁੱਕੀਆਂ ਹਨ, ਅਤੇ ਉਨ੍ਹਾਂ ਨੂੰ ਭਾਰਤ ਪਰਤਣ ਨੂੰ ਮਜਬੂਰ ਹੋਣਾ ਪਿਆ ਹੈ।

Leave a Reply

Your email address will not be published. Required fields are marked *