India International Punjab

ਅਮਰੀਕਾ ਤੱਕ ਪਹੁੰਚੀ ਬੰਗਲਾਦੇਸ਼ ਵਿੱਚ ਹਿੰਦੂਆਂ ‘ਤੇ ਹਮਲੇ ਦੀ ਅੱਗ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ) :- ਅਮਰੀਕਾ ਦੀ ਹਿੰਦੂ ਲੀਡਰ ਅਤੇ ਅਮਰੀਕੀ ਸੰਸਦ ਦੇ ਹੇਠਲੇ ਸਦਨ ਵਿੱਚ ਸੰਸਦ ਮੈਂਬਰ ਰਹੀ ਤੁਲਸੀ ਗੈਬ੍ਰਡ ਨੇ ਕਿਹਾ ਹੈ ਕਿ ਬੰਗਲਾਦੇਸ਼ ਵਿੱਚ ਹਿੰਦੂ ਲੀਡਰਾਂ ਅਤੇ ਧਾਰਮਿਕ ਅਲਪਸੰਖਿਅਕਾਂ ਨੂੰ 1971 ਤੋਂ ਲਗਾਤਾਰ ਤੰਗ ਪਰੇਸ਼ਾਨ ਕੀਤਾ ਜਾਂਦਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਬੰਗਲਾਦੇਸ਼ ਵਿੱਚ ਹਿੰਦੂ ਉਸੇ ਵੇਲੇ ਤੋਂ ਨਿਸ਼ਾਨੇ ‘ਤੇ ਹਨ।


ਇੱਕ ਟਵੀਟ ਵਿੱਚ ਉਨ੍ਹਾਂ ਕਿਹਾ ਕਿ 1971 ਵਿੱਚ ਪਾਕਿਸਤਾਨ ਸੈਨਾ ਨੇ ਲੱਖਾਂ ਬੰਗਾਲੀ ਹਿੰਦੂਆਂ ਦੀ ਹੱਤਿਆ ਕੀਤੀ ਸੀ, ਰੇਪ ਕੀਤੇ ਅਤੇ ਉਨ੍ਹਾਂ ਨੂੰ ਘਰੋਂ-ਬੇਘਰ ਕਰ ਦਿੱਤਾ। ਇਹ ਸਾਰਾ ਕੁੱਝ ਧਰਮ ਤੇ ਨਸਲ ਦੇ ਕਾਰਣ ਕੀਤਾ ਗਿਆ।

ਉਨ੍ਹਾਂ ਨੇ ਭਾਰਤ ਦੇ ਗੁਆਂਢੀ ਦੇਸ਼ ਬੰਗਲਾਦੇਸ਼ ਵਿੱਚ ਘੱਟ ਗਿਣਤੀ ਹਿੰਦੂਆਂ ਦੇ ਖਿਲਾਫ ਹਿੰਸਾ ਦੀਆਂ ਘਟਨਾਵਾਂ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਬੰਗਲਾਦੇਸ਼ ਦੀ ਆਜ਼ਾਦੀ ਦੇ ਬਾਅਦ ਵੀ ਹਿੰਦੂਆਂ ਨੂੰ ਤੰਗ ਪਰੇਸ਼ਾਨ ਕਰਨ ਦਾ ਇਹ ਸਿਲਸਿਲਾ ਨਹੀਂ ਰੁਕਿਆ ਹੈ।


ਉਨ੍ਹਾਂ ਕਿਹਾ ਕਿ ਬੰਗਲਾਦੇਸ਼ ਵਿੱਚ ਇਨ੍ਹਾਂ ਅਪਰਾਧਾਂ ਨੂੰ ਅੰਜਾਮ ਦੇਣ ਵਾਲਿਆਂ ਨੂੰ ਅਕਸਰ ਸਜ਼ਾ ਨਹੀਂ ਦਿੱਤੀ ਜਾਂਦੀ ਇਹ ਬੰਗਲਾਦੇਸ਼ ਦੀ ਸਰਕਾਰ ਦੀ ਜਿੰਮੇਦਾਰੀ ਹੈ ਕਿ ਉਹ ਹਿੰਸਾ ਕਰਨ ਤੇ ਭੜਕਾਉਣ ਵਾਲਿਆਂ ਨੂੰ ਸਖਤ ਸਜ਼ਾ ਦੇਵੇ।