India

UGC ਨੇ ਵਿੱਦਿਅਕ ਅਦਾਰਿਆਂ ਨੂੰ ਦਾਖਲਾ ਰੱਦ ਹੋਣ ‘ਤੇ ਵਿਦਿਆਰਥੀਆਂ ਨੂੰ ਪੂਰੀ ਫੀਸ ਵਾਪਸ ਕਰਨ ਦੇ ਦਿੱਤੇ ਆਦੇਸ਼

‘ਦ ਖ਼ਾਲਸ ਬਿਊਰੋ :- ਯੂਜੀਸੀ (University Grants Commission )ਨੇ ਵਿੱਦਿਅਕ ਅਦਾਰਿਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜੇ ਕੋਰੋਨਾ ਮਹਾਂਮਾਰੀ ਕਾਰਨ ਪਹਿਲੇ ਸਾਲ ਦੇ ਵਿਦਿਆਰਥੀ ਵਿੱਤੀ ਤੰਗੀ ਜਾਂ ਕਿਸੇ ਹੋਰ ਕਾਰਨ ਦਾਖਲੇ ਤੋਂ ਬਾਅਦ ਕੋਰਸ ਨਹੀਂ ਕਰ ਪਾਉਂਦੇ ਤਾਂ ਸੰਸਥਾਵਾਂ ਵੱਲੋਂ ਪੂਰਾ ਰੀਫੰਡ ਨਾ ਕਰਨ ‘ਤੇ ਉਨ੍ਹਾਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।

ਯੂਜੀਸੀ ਦੇ ਸਕੱਤਰ ਰਜਨੀਸ਼ ਜੈਨ ਨੇ 17 ਦਸੰਬਰ ਨੂੰ ਸਾਰੀਆਂ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਨੂੰ ਭੇਜੇ ਇੱਕ ਪੱਤਰ ਵਿੱਚ ਕਿਹਾ ਸੀ ਕਿ ਰੈਗੂਲੇਟਰ ਨੂੰ ਕਈ ਸ਼ਿਕਾਇਤਾਂ ਮਿਲੀਆਂ ਸਨ ਜਿਨ੍ਹਾਂ ਵਿੱਚ ਕਿਹਾ ਗਿਆ ਸੀ ਕਿ ਕਾਲਜ ਪੂਰੀ ਫੀਸ ਨਹੀਂ ਦੇ ਰਹੇ ਜਾਂ ਥੋੜ੍ਹੀ ਹੀ ਫੀਸ ਵਾਪਸ ਕਰ ਰਹੇ ਹਨ।