‘ਦ ਖ਼ਾਲਸ ਬਿਊਰੋ :- ਪੰਜਾਬ ਸਰਕਾਰ ਨੇ ਪੁਲਿਸ ਅਧਿਕਾਰੀ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਐੱਸਪੀ ਵਰਿੰਦਰਜੀਤ ਸਿੰਘ ਥਿੰਦ, ਫਰੀਦਕੋਟ ਦੇ ਐੱਸਪੀ (ਡੀ) ਸੇਵਾ ਸਿੰਘ ਮੱਲ੍ਹੀ, ਡੀਐੱਸਪੀ ਪਰਮਿੰਦਰ ਸਿੰਘ ਬਾਠ ਅਤੇ ਫਤਿਹਗੜ੍ਹ ਸਾਹਿਬ ਦੇ ਡੀਐੱਸਪੀ ਕਰਨਸ਼ੇਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਪੁਲਿਸ ਰਿਪੋਰਟ ’ਚ ਕਿਹਾ ਗਿਆ ਹੈ ਕਿ ਮੁਅੱਤਲ ਕੀਤੇ ਪੁਲਿਸ ਅਧਿਕਾਰੀਆਂ ਦੀ ਕਥਿਤ ਸ਼ਮੂਲੀਅਤ ਦੇ ਤੱਥ ਐੱਸਟੀਐਫ ਵੱਲੋਂ ਨਸ਼ਿਆਂ ਦੀ ਸਮਗਲਿੰਗ ਦੇ ਦੋਸ਼ਾਂ ’ਚ ਗ੍ਰਿਫਤਾਰ ਕੀਤੇ ਖੰਨਾ ਜ਼ਿਲ੍ਹੇ ਦੇ ਸਰਪੰਚ ਗੁਰਦੀਪ ਸਿੰਘ ਰਾਣੋ ਦੇ ਮਾਮਲੇ ’ਚ ਸਾਹਮਣੇ ਆਈ ਹੈ।

ਜਾਣਕਾਰੀ ਮੁਤਾਬਕ ਐੱਸਟੀਐਫ ਨੇ ਗੁਰਦੀਪ ਸਿੰਘ ਦੀ ਤਫ਼ਤੀਸ਼ ਦੇ ਅਧਾਰ ’ਤੇ ਸਰਕਾਰ ਅਤੇ ਡੀਜੀਪੀ ਦਫਤਰ ਨੂੰ ਜੋ ਰਿਪੋਰਟ ਭੇਜੀ ਸੀ ਉਸ ਰਿਪੋਰਟ ’ਚ ਇਨ੍ਹਾਂ ਪੁਲਿਸ ਅਫਸਰਾਂ ਦੇ ਗੁਰਦੀਪ ਸਿੰਘ ਨਾਲ ਨੇੜਲੇ ਸਬੰਧਾਂ ਦਾ ਜ਼ਿਕਰ ਕੀਤਾ ਗਿਆ ਸੀ। ਨਸ਼ਿਆਂ ਦੀ ਸਮਗਲਿੰਗ ਕਰਨ ਵਾਲੇ ਕਿਸੇ ਵਿਅਕਤੀ ਨਾਲ ਸਬੰਧ ਰੱਖਣ ਦੇ ਦੋਸ਼ਾਂ ਤਹਿਤ ਪੰਜਾਬ ਸਰਕਾਰ ਵੱਲੋਂ ਪਹਿਲੀ ਵਾਰੀ ਆਈਜੀ, ਐੱਸਪੀ ਤੇ ਡੀਐੱਸਪੀ ਰੈਂਕ ਦੇ ਪੁਲਿਸ ਅਫਸਰਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ।

Leave a Reply

Your email address will not be published. Required fields are marked *