Punjab

ਸ਼੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਆਏ ਵਿਜੇ ਸਾਂਪਲਾ ਨੂੰ ਲੋਕਾਂ ਨੇ ਖੇਤੀ ਕਾਨੂੰਨਾਂ ‘ਤੇ ਘੇਰਿਆ

‘ਦ ਖ਼ਾਲਸ ਬਿਊਰੋ :- ਸ਼੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਪਹੁੰਚੇ ਭਾਜਪਾ ਲੀਡਰ ਵਿਜੇ ਸਾਂਪਲਾ ਦਾ ਕਿਸਾਨੀ ਮੁੱਦੇ ’ਤੇ ਲੋਕਾਂ ਵੱਲੋਂ ਵਿਰੋਧ ਕੀਤਾ ਗਿਆ। ਸਥਾਨਕ ਇੱਕ ਨੌਜਵਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੇ ਸਾਂਪਲਾ ਨੂੰ ਘੇਰ ਕੇ ਕਿਸਾਨ ਅੰਦੋਲਨ ਸਬੰਧੀ ਸਵਾਲ ਪੁੱਛੇ ਪਰ ਸਾਂਪਲਾ ਨੇ ਕਿਹਾ ਕਿ ਉਹ ਇਸ ਬਾਰੇ ਕੁੱਝ ਨਹੀਂ ਕਹਿ ਸਕਦੇ। ਅਸੀਂ ਵਿਜੇ ਸਾਂਪਲਾ ਨੂੰ ਕਿਸਾਨ ਅੰਦੋਲਨ ਪ੍ਰਤੀ ਉਨ੍ਹਾਂ ਦੇ ਪ੍ਰਤੀਕਰਮ ਬਾਰੇ ਪੁੱਛਿਆ ਸੀ ਪਰ ਉਨ੍ਹਾਂ ਦੇ ਆਲੇ-ਦੁਆਲੇ ਦੇ ਲੋਕਾਂ ਨੇ ਸਾਨੂੰ ਖਿੱਚ ਕੇ ਇੱਕ ਪਾਸੇ ਕਰਨ ਦੀ ਕੋਸ਼ਿਸ਼ ਕੀਤੀ।

ਅਨੁਸੂਚਿਤ ਜਾਤੀਆਂ ਬਾਰੇ ਕਮਿਸ਼ਨ ਦੇ ਚੇਅਰਮੈਨ ਬਣਨ ਤੋਂ ਬਾਅਦ ਵਿਜੇ ਸਾਂਪਲਾ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਸਨ। ਸਾਂਪਲਾ ਨੇ ਕਿਹਾ ਕਿ ਮੇਰੀ ਜ਼ਿੰਮੇਵਾਰੀ ਅਨੁਸੂਚਿਤ ਜਾਤੀ ‘ਤੇ ਹੋ ਰਹੇ ਅਨਿਆਂ ਦੀ ਸੰਵਿਧਾਨਿਕ ਪੋਸਟ ਹੈ। ਮੇਰੀ ਰਾਜਨੀਤਿਕ ਪੱਖ ਤੋਂ ਦਖਲ ਅੰਦਾਜ਼ੀ ਕਰਨੀ ਨਹੀਂ ਬਣਦੀ।