Punjab

ਕੱਲ੍ਹ (2-08-2020) ਨੂੰ ਕਿਵੇਂ ਰਹੇਗਾ ਪੰਜਾਬ ਵਿੱਚ ਮੌਸਮ – Weather Update

‘ਦ ਖ਼ਾਲਸ ਬਿਊਰੋ:- ਕੱਲ੍ਹ 2 ਅਗਸਤ ਨੂੰ ਮੁਹਾਲੀ ਵਿੱਚ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹੇਗਾ। ਮੁਹਾਲੀ ਵਿੱਚ ਦੁਪਹਿਰ ਤੱਕ ਬੱਦਲਵਾਈ ਛਾਈ ਰਹੇਗੀ ਅਤੇ ਬਾਅਦ ਦੁਪਹਿਰ ਮੌਸਮ ਸਾਫ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਬਠਿੰਡਾ,ਲੁਧਿਆਣਾ,ਅੰਮ੍ਰਿਤਸਰ, ਪਟਿਆਲਾ, ਫਿਰੋਜ਼ਪੁਰ, ਬਰਨਾਲਾ ਵਿੱਚ ਮੌਸਮ ਸਾਫ਼ ਰਹੇਗਾ। ਗੁਰਦਾਸਪੁਰ ਅਤੇ ਫਰੀਦਕੋਟ ਵਿੱਚ ਸਾਰਾ ਦਿਨ ਤਿੱਖੀ ਧੁੱਪ ਰਹੇਗੀ।