‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਸੀਤ ਹਵਾਵਾਂ ਅਤੇ ਠੰਡ ਦਾ ਕਹਿਰ ਲਗਾਤਾਰ ਜਾਰੀ ਹੈ। ਪਹਾੜਾਂ ‘ਤੇ ਪਏ ਮੀਂਹ ਅਤੇ ਬਰਫ਼ਬਾਰੀ ਦਾ ਅਸਰ ਹੁਣ ਮੈਦਾਨੀ ਇਲਾਕਿਆਂ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਅੱਜ ਮੀਂਹ ਪੈ ਰਿਹਾ ਹੈ, ਜਿਸ ਕਰਕੇ ਠੰਢ ਵੱਧ ਗਈ ਹੈ। ਪੰਜਾਬ ਅਤੇ ਹਰਿਆਣਾ ਦੇ ਜ਼ਿਆਦਾਤਰ ਹਿੱਸੇ ਵਿੱਚ 36 ਘੰਟਿਆਂ ਤੋਂ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਸਾਰਾ ਦਿਨ ਮੀਂਹ ਅਤੇ ਸੀਤ ਹਵਾਵਾਂ ਚੱਲਣਗੀਆਂ ਜਦਕਿ ਪੰਜਾਬ ਦੇ ਕਈ ਇਲਾਕਿਆਂ ਵਿੱਚ ਸੋਮਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ ਡਿੱਗਣ ਕਰਕੇ ਲੋਕ ਵੀ ਘਰਾਂ ਵਿੱਚ ਬੈਠੇ ਹਨ।
Punjab
ਮੌਸਮ ਦਾ ਹਾਲ : ਠੰਡ ਨੇ ਲੋਕਾਂ ਨੂੰ ਘਰਾਂ ਅੰਦਰ ਡੱਕਿਆ
- by Puneet Kaur
- January 23, 2022
- 0 Comments
- Less than a minute
- 28 Views
- 2 years ago