Punjab

ਕੌਣ ਦੇਵੇਗਾ ਸੁਮੇਧ ਸੈਣੀ ਦੀ ਜ਼ਮਾਨਤ ਅਰਜ਼ੀ ਨੂੰ ਚੁਣੌਤੀ

‘ਦ ਖ਼ਾਲਸ ਬਿਊਰੋ:- SIT  ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਬਲਵੰਤ ਸਿੰਘ ਮੁਲਤਾਨੀ ਕੇਸ ਦੀ ਜਾਂਚ ਵਿੱਚ ਸ਼ਾਮਿਲ ਹੋਣ ਲਈ ਨਵਾਂ ਨੋਟਿਸ ਭੇਜੇਗੀ। ਜੇ ਸੁਮੇਧ ਸੈਣੀ SIT ਵੱਲੋਂ ਭੇਜੇ ਗਏ ਨੋਟਿਸ ‘ਤੇ ਮੁਲਤਾਨੀ ਕੇਸ ਦਾ ਜਾਂਚ ਵਿੱਚ ਪੇਸ਼ ਨਾ ਹੋਏ ਤਾਂ SIT ਸੈਣੀ ਦੀ ਜ਼ਮਾਨਤ ਖਿਲਾਫ਼ ਸਰਬਉੱਚ ਅਦਾਲਤ ਵਿੱਚ ਜਾਵੇਗੀ ਅਤੇ ਸੈਣੀ ਦੀ ਜ਼ਮਾਨਤ ਅਰਜ਼ੀ ਨੂੰ ਚੁਣੌਤੀ ਦੇਵੇਗੀ।

ਸੁਮੇਧ ਸੈਣੀ ਨੂੰ ਕੱਲ੍ਹ ਸਰਬਉੱਚ ਅਦਾਲਤ ਨੇ ਵੱਡੀ ਰਾਹਤ ਦਿੰਦਿਆਂ ਅਗਲੇ ਹੁਕਮਾਂ ਤੱਕ ਉਸਦੀ  ਗ੍ਰਿਫ਼ਤਾਰੀ ‘ਤੇ ਰੋਕ ਲਗਾ ਦਿੱਤੀ ਸੀ। ਸੈਣੀ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਸੀ ਅਤੇ ਪੰਜਾਬ ਸਰਕਾਰ ਤੋਂ ਦੋ ਹਫ਼ਤਿਆਂ ‘ਚ ਇਸ ਮਾਮਲੇ ਦੀ ਵਿਸਥਾਰਤ ਰਿਪੋਰਟ ਮੰਗੀ ਹੈ।

ਸੁਮੇਧ ਸੈਣੀ ਦਸੰਬਰ 1991 ਵਿੱਚ ਮੁਹਾਲੀ ਦੇ ਵਸਨੀਕ ਬਲਵੰਤ ਸਿੰਘ ਮੁਲਤਾਨੀ ਦੇ ਅਗਵਾ ਤੇ ਕਤਲ ਕੇਸ ਵਿੱਚ ਘਿਰਿਆ ਹੋਇਆ ਹੈ। ਹਾਈਕੋਰਟ ਵੱਲੋਂ ਜ਼ਮਾਨਤ ਅਰਜ਼ੀ ਰੱਦ ਹੋਣ ਮਗਰੋਂ ਉਹ ਰੂਪੋਸ਼ ਹੈ। ਉਸ ਦੀ ਗ੍ਰਿਫਤਾਰੀ ਲਈ ਪੁਲਿਸ ਕਈ ਰਾਜਾਂ ਵਿੱਚ ਛਾਪੇ ਮਾਰ ਰਹੀ ਹੈ।