India

ਉਮਰ ਅਬਦੁੱਲਾ ਵੀ ਹੋਏ ਕੋਰੋਨਾ ਦੇ ਸ਼ਿਕਾਰ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ) :- ਨੈਸ਼ਨਲ ਕਾਨਫਰੰਸ ਦੇ ਲੀਡਰ ਅਤੇ ਜੰਮੂ ਤੇ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇੱਕ ਟਵੀਟ ਰਾਹੀਂ ਇਹ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਜਾਂਚ ਰਿਪੋਰਟ ਪਾਜ਼ੇਟਿਵ ਆਉਣ ਮਗਰੋਂ ਉਨ੍ਹਾਂ ਨੇ ਖੁ਼ਦ ਨੂੰ ਘਰ ਵਿੱਚ ਇਕਾਂਤਵਾਸ ਕਰ ਲਿਆ ਹੈ। ਉਨ੍ਹਾਂ ਟਵੀਟ ਕੀਤਾ ਹੈ ਕਿ ਡਾਕਟਰਾਂ ਦੀ ਸਲਾਹ ਨਾਲ ਖੁ਼ਦ ਨੂੰ ਘਰ ਵਿੱਚ ਇਕਾਂਤਵਾਸ ਕੀਤਾ ਹੈ। ਆਕਸੀਜਨ ਲੈਵਲ ’ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਉਮਰ ਦੇ ਪਿਤਾ ਫ਼ਾਰੂਕ ਅਬਦੁੱਲਾ ਵੀ ਕਰੋਨਾ ਦੇ ਸ਼ਿਕਾਰ ਹੋ ਗਏ ਸਨ।