The Khalas Tv Blog India ‘ਓਮੀਕ੍ਰੋਨ’ ਦਾ ਚੌਥਾ ਮਾਮਲਾ ਮਿਲਣ ਬਾਅਦ ਉਪ ਰਾਸ਼ਟਰਤੀ ਦੀ ਲੋਕਾਂ ਨੂੰ ਅਪੀਲ
India

‘ਓਮੀਕ੍ਰੋਨ’ ਦਾ ਚੌਥਾ ਮਾਮਲਾ ਮਿਲਣ ਬਾਅਦ ਉਪ ਰਾਸ਼ਟਰਤੀ ਦੀ ਲੋਕਾਂ ਨੂੰ ਅਪੀਲ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਦੇਸ਼ ਵਿੱਚ ਕੋਰੋਨਾ ਦੇ ਨਵੇਂ ਰੂਪ ‘ਓਮੀਕ੍ਰੋਨ’ ਦੇ ਹੁਣ ਤੱਕ ਚਾਰ ਮਾਮਲੇ ਸਾਹਮਣੇ ਆ ਚੁੱਕੇ ਹਨ। ਕੋਰੋਨਾ ਦਾ ਇਹ ਰੂਪ ਡੈਲਟਾ ਤੋਂ ਪੰਜ ਗੁਣਾ ਵੱਧ ਖਤਰਨਾਕ ਹੈ। ਇਸ ਦੇ ਮਾਮਲੇ ਸਾਹਮਣੇ ਆਉਣ ਨਾਲ ਸਰਕਾਰ ਦੀ ਚਿੰਤਾ ਵੀ ਵੱਧ ਗਈ ਹੈ। ਇਸੇ ਵਿਚਾਲੇ ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਨੇ ਲੋਕਾਂ ਨੂੰ ਸਾਵਧਾਨ ਕੀਤਾ ਹੈ।

ਉਪ ਰਾਸ਼ਟਰਪਤੀ ਨੇਲੋਕਾਂ ਨੂੰ ਚੌਕਸ ਰਹਿਣ ਤੇ ਕੋਵਿਡ-19 ਦੇ ਉਚਿਤ ਵਿਵਹਾਰ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਨਵੇਂ ਰੂਪ ਤੋਂ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਲੋਕਾਂ ਨੂੰ ਛੇਤੀ ਤੋਂ ਛੇਤੀ ਕੋਰੋਨਾ ਵੈਕਸੀਨ ਲਗਵਾਉਣ ਦੀ ਅਪੀਲ ਕੀਤੀ।

Exit mobile version