India Punjab

ਕੋਰੋਨਾਵਾਇਰਸ ਦੇ ਕਾਰਨ ਕਰਤਾਰਪੁਰ ਲਾਂਘੇ ਦੀ ਯਾਤਰਾ ਅਣਮਿਥੇ ਸਮੇਂ ਲਈ ਮੁਲਤਵੀ, SGPC ਨੇ ਜਤਾਇਆ ਕਰੜਾ ਵਿਰੋਧ

ਚੰਡੀਗੜ੍ਹ ( ਹਿਨਾ ) ਡੇਰਾ ਬਾਬਾ ਨਾਨਕ: ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ, “ਲਹਿੰਦਾ ਪੰਜਾਬ ਦੇ ਦਰਸ਼ਨਾਂ ਵਾਸਤੇ ਜਾਣ ਵਾਲੀਆਂ ਸਿੱਖ ਸੰਗਤਾਂ ਭਲਕੇ ਤੋਂ ਗੁਰਦੁਆਰਾ ਸਾਹਿਬ ਦੇ ਦਰਸ਼ਨ ਨਹੀਂ ਕਰ ਸਕਣਗੀਆਂ ਕਿਉਂਕਿ ਭਾਰਤ ਸਰਕਾਰ ਨੇ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਉੱਪਰ ਅਣਮਿੱਥੇ ਸਮੇਂ ਲਈ ਰੋਕ ਲਗਾ ਦਿੱਤੀ ਹੈ। ਭਾਰਤ ਸਰਕਾਰ ਦਾ ਕਹਿਣਾ ਹੈ ਕਿ ਇਹ ਰੋਕ “ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਲਈ ਕੀਤੀ ਜਾ ਰਹੀ ਹੈ।

ਸ਼੍ਰੋ.ਗੁ.ਪ੍ਰ.ਕ. ਨੇ ਇਤਰਾਜ਼ ਪ੍ਰਗਟ ਕੀਤਾ:

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀ ਯਾਤਰਾ ਉੱਪਰ ਰੋਕ ਲਾਉਣ ਦੇ ਫੈਸਲੇ ‘ਤੇ ਇਤਰਾਜ ਪ੍ਰਗਟ ਕਰਦੇ ਹੋਏ ਕਿਹਾ ਗਿਆ ਕਿ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਉੱਪਰ ਰੋਕ ਨਹੀਂ ਲਗਾਈ ਜਾਣੀ ਚਾਹੀਦੀ ਬਲਕਿ ਦੇ ਅਹਿਤਿਆਤ ਵਿੱਚ ਵਾਧਾ ਕਰਕੇ “ਕੋਰੋਨਾ ਵਾਇਰਸ ਦੀ ਰੋਕਥਾਮ ਕੀਤੀ ਜਾ ਸਕਦੀ ਸੀ। SGPC ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸਿੱਖ ਸੰਗਤਾਂ ਬਹੁਤ ਸ਼ਰਧਾ ਭਾਵਨਾ ਨਾਲ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਂਦੀਆਂ ਹਨ, ਉਨ੍ਹਾਂ ਨੂੰ ਇੰਝ ਰੋਕਣਾ ਸਹੀ ਨਹੀਂ ਹੈ ਅਤੇ ਸਰਕਾਰ ਨੂੰ ਚਾਹੀਦਾ ਸੀ ਕਿ ਮੈਡੀਕਲ ਟੀਮਾਂ ਤਾਇਨਾਤ ਕਰਕੇ ਲੋਕਾਂ ਨੂੰ ਕੋਰੋਨਾ ਵਾਇਰਸ ਪ੍ਰਤੀ ਸੁਚੇਤ ਕੀਤਾ ਜਾਂਦਾ ਅਤੇ ਇਸ ਦੀ ਰੋਕਥਾਮ ਲਈ ਅਹਿਤਿਆਤ ਵਾਲੇ ਕਦਮ ਚੁੱਕੇ ਜਾਂਦੇ।

 

ਖ਼ਬਰਖਾਨਾਂ ਅਤੇ ਅਫਸਰਸ਼ਾਹੀ ਯਾਤਰਾ ਪ੍ਰਤੀ ਮੰਦ ਭਾਵਨਾ ਰੱਖਦੀ ਸੀ:

ਜਿਕਰਯੋਗ ਹੈ ਕਿ ਪਹਿਲਾਂ ਵੀ ਭਾਰਤੀ ਖ਼ਬਰਖਾਨੇ ਅਤੇ ਅਫਸਰਸ਼ਾਹੀ ਵੱਲੋਂ ਕਰਤਾਰਪੁਰ ਸਾਹਿਬ ਦੀ ਯਾਤਰਾ ਵਿਰੁੱਧ ਭੰਡੀ ਪ੍ਰਚਾਰ ਕੀਤਾ ਜਾ ਰਿਹਾ ਸੀ।

ਜਿਸ ਕਾਰਨ ਸਿੱਖਾਂ ਵਿੱਚ ਇਸ ਗੱਲ ਪ੍ਰਤੀ ਇਹ ਧਾਰਨਾ ਬਣ ਰਹੀ ਸੀ ਕਿ ਭਾਰਤ ਸਰਕਾਰ ਆਨੇ-ਬਹਾਨੇ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਉੱਪਰ ਰੋਕ ਲਾਉਣਾ ਚਾਹੁੰਦੀ ਹੈ।