ਭਾਰਤ ਦੇ ਕੇਂਂਦਰੀ ਸਿਹਤ ਮੰਤਰੀ ਡਾਕਟਰ ਹਰਸ਼ ਵਰਧਨ ਨੇ ਕਿਹਾ ਹੈ ਕਿ ਅੱਜ 10,000 ਮਰੀਜ਼ਾਂ ਨੂੰ ਹਸਪਤਾਲ ਵਿਚੋਂ ਛੁੱਟੀ ਦਿੱਤੀ ਗਈ ਹੈ। ਉਨ੍ਹਾਂ ਮੁਤਾਬਕ ਭਾਰਤ ਵਿਚ ਮਰੀਜ਼ਾਂ ਦੀ ਗਿਣਤੀ ਦੁੱਗਣੀ ਹੋਣ ਦੀ ਦਰ 12 ਦਿਨ ਹੋ ਗਈ ਹੈ।

ਸਿਹਤ ਮੰਤਰੀ ਨੇ ਦਾਅਵਾ ਕੀਤਾ ਕਿ ਭਾਰਤ ਵਿਚ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਦੀ ਦਰ 3.2 ਫ਼ੀਸਦ ਹੈ, ਜੋ ਦੁਨੀਆਂ ਵਿਚ ਸਭ ਤੋਂ ਘੱਟ ਹੈ।