ਚੰਡੀਗੜ੍ਹ- ਕੋਰੋਨਾਵਾਇਰਸ ਫੈਲਣ ਦੇ ਨਾਲ ਦੁਨੀਆ ਭਰ ਦੇ ਲੋਕਾਂ ਵਿੱਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸਦੇ ਮੱਦੇਨਜ਼ਰ ਕੋਰੋਨਾਵਾਇਰਸ ਨੂੰ ਧਿਆਨ ‘ਚ ਰੱਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੇ ਗਏ ਆਦੇਸ਼ ‘ਚ 22ਮਾਰਚ ਨੂੰ ਪੂਰੇ ਭਾਰਤ ਵਿੱਚ ‘ਜਨਤਾ ਕਰਫਿਊ’ ਦਾ ਸੱਦਾ ਦਿੱਤਾ ਗਿਆ ਹੈ ।ਇਸ ਦੇ ਤਹਿਤ ਚੰਡੀਗੜ੍ਹ ਸੀਟੀਯੂ ਨੇ ਆਪਣੀਆਂ ਬੱਸਾਂ ਬੰਦ ਰੱਖਣ ਦਾ ਫੈਸਲਾ ਲਿਆ ਹੈ । ਇਸ ਸਬੰਧੀ ਸੀਟੀਯੂ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਐਤਵਾਰ ਨੂੰ ਸਥਾਨਕ ਅਤੇ ਲੰਬੇ ਰੂਟ ਦੀ ਬੱਸ ਸੇਵਾ ਬੰਦ ਰੱਖੀ ਜਾਵੇਗੀ ।