The Khalas Tv Blog Punjab ਖੇਤੀ ਕਾਨੂੰਨ ਦੇ ਸੰਘਰਸ਼ ‘ਚ ਭਾਜਪਾ ਦੇ ਇੱਕ ਹੋਰ ਆਗੂ ਨੇ ਦਿੱਤਾ ਅਸਤੀਫਾ
Punjab

ਖੇਤੀ ਕਾਨੂੰਨ ਦੇ ਸੰਘਰਸ਼ ‘ਚ ਭਾਜਪਾ ਦੇ ਇੱਕ ਹੋਰ ਆਗੂ ਨੇ ਦਿੱਤਾ ਅਸਤੀਫਾ

‘ਦ ਖ਼ਾਲਸ ਬਿਊਰੋ :- ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਪ੍ਰਤੀ ਕੇਂਦਰ ਸਰਕਾਰ ਵੱਲੋਂ ਅਪਣਾਏ ਜਾ ਰਹੇ ਰਵੱਈਏ ਦੇ ਰੋਸ ਵਜੋਂ ਭਾਜਪਾ ਪੰਜਾਬ ਦੇ ਯੂਥ ਜਰਨਲ ਸਕੱਤਰ ਬਰਿੰਦਰ ਸਿੰਘ ਸੰਧੂ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਭਾਜਪਾ ਪੰਜਾਬ ਯੂਥ ਦੇ ਪ੍ਰਧਾਨ ਭਾਨੂ ਪ੍ਰਤਾਪ ਰਾਣਾ ਨੂੰ ਭੇਜੇ ਪੱਤਰ ਵਿੱਚ ਉਨ੍ਹਾਂ ਕਿਹਾ ਹੈ ਕਿ ਮੌਜੂਦਾ ਹਾਲਾਤ ਵਿੱਚ ਕਿਸਾਨ ਯੂਨੀਅਨਾਂ, ਆੜ੍ਹਤੀਆਂ, ਛੋਟੇ ਵਪਾਰੀ ਅਤੇ ਮਜ਼ਦੂਰ ਵਰਗ ਕੇਂਦਰ ਵੱਲੋਂ ਪਾਸ ਕੀਤੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਲੜ ਰਹੇ ਹਨ।

ਇਨ੍ਹਾਂ ਮੌਜੂਦਾ ਹਾਲਾਤ ਨੂੰ ਵੇਖਦਿਆਂ ਉਹ ਭਾਜਪਾ ਪੰਜਾਬ ਯੂਥ ਜਨਰਲ ਸੱਕਤਰ ਅਤੇ ਪਾਰਟੀ ਤੋਂ ਅਸਤੀਫਾ ਦੇ ਰਹੇ ਹਨ। ਖੇਤੀ ਕਾਨੂੰਨਾਂ ਖਿਲਾਫ ਪੰਜਾਬ ਦੇ ਕਿਸਾਨਾਂ ਦੇ ਵਧਦੇ ਰੋਸ ਨੂੰ ਵੇਖਦੇ ਹੋਏ ਪਿਛਲੇ ਦਿਨਾਂ ਤੋਂ ਭਾਜਪਾ ਦੇ ਕਈ ਆਗੂ ਅਸਤੀਫੇ ਦੇ ਸੰਘਰਸ਼ ਵਿੱਚ ਕੁੱਦੇ ਹਨ।

Exit mobile version