ਚੰਡੀਗੜ੍ਹ- ਚੀਨ ‘ਚ ਕੋਰੋਨਾਵਾਇਰਸ ‘ਤੇ ਹੁਣ ਹਾਲਾਤ ਕਾਬੂ ‘ਚ ਹਨ, ਪਰ ਯੂਰਪੀ ਦੇਸ਼ ਇਟਲੀ ‘ਚ ਕੋਰੋਨਾ ਦਾ ਕਹਿਰ ਜਾਰੀ ਹੈ। ਇਟਲੀ ‘ਚ ਚੀਨ ਨਾਲੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਟਲੀ ‘ਚ ਹੁਣ ਤਕ 3405, ਜਦਕਿ ਚੀਨ ‘ਚ 3208 ਲੋਕਾਂ ਦੀ ਕੋਰੋਨਾਵਾਇਰਸ ਨਾਲ ਮੌਤ ਹੋਈ ਹੈ। ਇਟਲੀ ‘ਚ ਕੋਰੋਨਾ ਵਾਇਰਸ ਦੇ ਹੁਣ ਤੱਕ ਕੁਲ 41,035 ਲੋਕ ਪਾਜੀਟਿਵ ਪਾਏ ਗਏ ਹਨ, ਜਦਕਿ 2498 ਲੋਕਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਚੀਨ ‘ਚ ਕੋਰੋਨਾ ਪਾਜੀਟਿਵ ਮਰੀਜ਼ਾਂ ਦੀ ਗਿਣਤੀ 80,967 ਹੈ ਅਤੇ ਪਿਛਲੇ ਇੱਕ ਹਫ਼ਤੇ ‘ਚ ਚੀਨ ਅੰਦਰ ਕੋਰੋਨਾ ਦੇ ਫੈਲਾਅ ‘ਤੇ ਕਾਫੀ ਹੱਦ ਤੱਕ ਰੋਕ ਲੱਗ ਗਈ ਹੈ।

ਈਰਾਨ ‘ਚ ਹੁਣ ਤੱਕ 18,407 ਪਾਜੀਟਿਵ ਮਰੀਜ਼ ਮਿਲ ਚੁੱਕੇ ਹਨ, ਜਿਨ੍ਹਾਂ ‘ਚੋਂ 1284 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪਾਕਿਸਤਾਨ ‘ਚ ਕੋਰੋਨਾ ਦੇ ਪਾਜੀਟਿਵ ਕੇਸਾਂ ਦੀ ਗਿਣਤੀ 454 ਹੋ ਚੁੱਕੀ ਹੈ। ਇਨ੍ਹਾਂ ‘ਚੋਂ ਦੋ ਲੋਕਾਂ ਦੀ ਮੌਤ ਹੋਈ ਹੈ। ਅਮਰੀਕਾ ‘ਚ ਕੋਰੋਨਾਵਾਇਰਸ ਦੇ 14,339 ਮਾਮਲੇ ਸਾਹਮਣੇ ਆਏ ਹਨ ਅਤੇ ਇਨ੍ਹਾਂ ‘ਚੋਂ 217 ਲੋਕਾਂ ਦੀ ਮੌਤ ਹੋ ਚੁੱਕੀ ਹੈ। 2,45,670 ਲੋਕ ਕੋਰੋਨਾਵਾਇਰਸ ਤੋਂ ਪਾਜੀਟਿਵ ਪਾਏ ਗਏ ਹਨ। ਇਸ ਸਮੇਂ ਸਪੇਨ ‘ਚ ਕੋਰੋਨਾਵਾਇਰਸ ਦੇ ਪਾਜੀਟਿਵ ਕੇਸਾਂ ਦੀ ਗਿਣਤੀ 18,077 ਹੈ ਅਤੇ 877 ਲੋਕਾਂ ਦੀ ਮੌਤ ਹੋ ਚੁੱਕੀ ਹੈ। 939 ਲੋਕਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਚੀਨ ਤੋਂ ਫੈਲੇ ਕੋਰੋਨਾਵਾਇਰਸ ਨੇ ਸ਼ੁੱਕਰਵਾਰ ਸਵੇਰ ਤੱਕ 179 ਦੇਸ਼ਾਂ ਨੂੰ ਆਪਣੀ ਲਪੇਟ ‘ਚ ਲੈ ਲਿਆ ਹੈ। ਹੁਣ ਤੱਕ 10,049 ਲੋਕਾਂ ਦੀ ਮੌਤ ਹੋ ਚੁੱਕੀ ਹੈ।