‘ਦ ਖ਼ਾਲਸ ਬਿਊਰੋ:- ਦਿੱਲੀ ਦੀ ਰੋਹਿਨੀ ਅਦਾਲਤ ਵਿੱਚ ਅੱਜ ਅਚਾਨਕ ਅੱਗ ਲੱਗ ਗਈ, ਜਿਸ ਦੀ ਜਾਣਕਾਰੀ ਮਿਲਦਿਆਂ ਹੀ ਤੁਰੰਤ ਫਾਇਰ ਅਮਲਾ ਪਹੁੰਚ ਗਿਆ। ਅੱਗ ਨੂੰ ਕਾਬੂ ਕਰਨ ਲਈ ਦਿੱਲੀ ਫਾਇਰ ਸਰਵਿਸ ਦੇ ਅਮਲੇ ਨੂੰ ਕਾਫੀ ਮਿਹਨਤ ਕਰਨੀ ਪਈ। ਅੱਗ ਲੱਗਣ ਦਾ ਕਾਰਨ ਬਿਜਲੀ ਦੀ ਚੰਗਿਆੜੀ ਦੱਸਿਆ ਜਾ ਰਿਹਾ ਹੈ। ਅੱਗ ਕੋਰਟ ਕੰਪਲੈਕਸ ਦੀ ਅਦਾਲਤ ਵਿੱਚ ਲੱਗੀ, ਜਿੱਥੇ ਰਿਕਾਰਡ ਰੱਖਿਆ ਹੋਇਆ ਸੀ। ਫਾਇਰ ਅਮਲੇ ਦੀ ਮਿਹਨਤ ਸਦਕਾ ਅੱਗ ਉੱਤੇ ਕਾਬੂ ਪਾ ਲਿਆ ਗਿਆ।