The Khalas Tv Blog Punjab ਪੰਜਾਬੀ ਗਾਇਕ ਮਨਕੀਰਤ ਔਲਖ ਦੇ ਖ਼ਿਲਾਫ਼ ਹੋਇਆ ਕੇਸ ਦਰਜ
Punjab

ਪੰਜਾਬੀ ਗਾਇਕ ਮਨਕੀਰਤ ਔਲਖ ਦੇ ਖ਼ਿਲਾਫ਼ ਹੋਇਆ ਕੇਸ ਦਰਜ

ਦ ਖ਼ਾਲਸ ਬਿਊਰੋ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਨਾਮ ਆਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਪੰਜਾਬੀ ਗਾਇਕ ਮਨਕੀਰਤ ਔਲਖ ਖਿਲਾਫ ਹੁਣ ਅਦਾਲਤ ਵਿੱਚ ਕੇਸ ਦਾਇਰ ਕੀਤਾ ਗਿਆ ਹੈ। ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਦਾਇਰ ਕੇਸ ਵਿੱਚ ਉਸ ਦੇ ਗੀਤ ‘8 ਰਫਲਾਂ’ ਵਿੱਚ ਵਕੀਲਾਂ ਲਈ ਅਪਮਾਨਜਨਕ ਸ਼ਬਦਾਵਲੀ ਵਰਤਣ ਦਾ ਦੋਸ਼ ਲਾਇਆ ਗਿਆ ਹੈ। ਐਡਵੋਕੇਟ ਸੁਨੀਲ ਮੱਲਣ ਨੇ ਇਹ ਕੇਸ ਦਾਇਰ ਕੀਤਾ ਹੈ।

ਅੱਜ ਚੰਡੀਗੜ੍ਹ ਦੀ ਅਦਾਲਤ ਇਸ ਮਾਮਲੇ ਦੀ ਸੁਣਵਾਈ ਕਰੇਗੀ। ਇਹ ਐਲਬਮ ਪਿਛਲੇ ਸਾਲ ਰਿਲੀਜ਼ ਹੋਈ ਸੀ। ਇਸ ਤੋਂ ਪਹਿਲਾਂ ਐਡਵੋਕੇਟ ਮੱਲਣ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ ‘ਸੰਜੂ’ ‘ਚ ਵਕੀਲਾਂ ਨੂੰ ਕਥਿਤ ਤੌਰ ‘ਤੇ ਬਦਨਾਮ ਕਰਨ ਦਾ ਮਾਮਲਾ ਵੀ ਦਰਜ ਕਰਵਾਇਆ ਸੀ। ਉਸ ਮਾਮਲੇ ਵਿੱਚ ਮੂਸੇਵਾਲਾ ਦੀ ਮੌ ਤ ਤੋਂ ਬਾਅਦ ਵੀ ਬਾਕੀਆਂ ਖ਼ਿਲਾਫ਼ ਕੇਸ ਚੱਲ ਰਿਹਾ ਹੈ।

ਐਡਵੋਕੇਟ ਮੱਲਣ ਨੇ ਦੱਸਿਆ ਕਿ ਮਨਕੀਰਤ ਔਲਖ ਨੂੰ 15 ਮਈ 2021 ਨੂੰ ਕਾਨੂੰਨੀ ਨੋਟਿਸ ਵੀ ਭੇਜਿਆ ਗਿਆ ਸੀ। ਇਸ ਦਾ ਕੋਈ ਤਸੱਲੀਬਖਸ਼ ਜਵਾਬ ਨਹੀਂ ਮਿਲਿਆ। ਅਦਾਲਤ ਤੋਂ ਮੰਗ ਕੀਤੀ ਗਈ ਹੈ ਕਿ ਇਸ ਗੀਤ ਨੂੰ ਸੋਸ਼ਲ ਮੀਡੀਆ ਤੋਂ ਹਟਾਇਆ ਜਾਵੇ।

Exit mobile version