Punjab

ਪੁਲਿਸ ਨੂੰ ਬਿਸਤਰਾ ਗੋਲ ਕਰਨ ਦੀ ਧਮਕੀ ਦੇਣ ਵਾਲੇ ਵਿਧਾਇਕਾਂ ਨੂੰ ਟੰਗਾਂਗੇ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦੇ ਉਮੀਦਵਾਰ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਵਿੱਚ  ਉਨ੍ਹਾਂ ਦੀ ਪਾਰਟੀ ਦੀ ਸਰਕਾਰ ਬਣਨ ‘ਤੇ ਪੁਲਿਸ ‘ਤੇ ਦਬਾਅ ਬਣਾਉਣ ਵਾਲੇ ਵਧਾਇਕਾਂ ਨੂੰ ਬਖ ਸ਼ਿਆ ਨਹੀਂ ਜਾਵੇਗਾ ਸਗੋਂ ਪੁਲਿਸ ਨੂੰ ਕੰਮ ਕਰਨ ਲਈ ਫਰੀ ਹੈਂਡ ਕੀਤਾ ਜਾਵੇਗਾ। ਪੰਜਾਬ ਪੁਲਿਸ ਵਿੱਚ ਸਿਆਸੀ ਦਖਲ ਅੰਦਾਜੀ ਪ੍ਰਤੀ ਚਿੰਤਾ ਪ੍ਰਗਟ ਕਰਦਿਆਂ ਦਾਅਵਾ ਕੀਤਾ ਕਿ ਵਿਧਾਇਕਾਂ ‘ਤੇ ਕਹੇ ‘ਤੇ ਬਦਲੀਆਂ ਨਹੀਂ ਕੀਤੀਆਂ ਜਾਣਗੀਆਂ । ਭਗਵੰਤ ਮਾਨ ਨੇ ਅੱਜ ਦੀ ਪ੍ਰੈਸ ਕਾਨਫਰੰਸ ਦੌਰਾਨ ਪੁਲਿਸ ਨੂੰ ਬਿਸਤਰਾ ਗੋਲ ਕਰਨ ਦੀਆਂ ਧਮ ਕੀਆਂ ਦੇਣ ਵਾਲੇ ਸਿਆਸੀ ਲੀਡਰਾਂ ਨੂੰ ਟੰਗਣ ਦੀ ਚਿਤਾਵਨੀ ਦੇ ਦਿੱਤੀ।

ਉਨ੍ਹਾਂ ਨੇ ਕਾਂਗਰਸ ਦੇ ਰਾਜ ਵਿੱਚ ਪੁਲਿਸ ਦੀ ਬਦਤੱਰ ਸਥਿਤੀ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਕੁਝ ਮਹੀਨਿਆਂ ਵਿੱਚ ਚਾਰ ਚਾਰ ਡੀਜੀਪੀ ਬਦਲੇ ਗਏ ਹਨ। ਉਨ੍ਹਾਂ ਨੇ ਨਸ਼ਾ ਤਸਕਰੀ ਨੂੰ ਠੱਲ ਪਾਉਣ ਲਈ ਡਰੱਗ ਟਾਸਕ ਫੋਰਸ ਦੇ ਗਠਨ ਦਾ ਐਲਾਨ ਕੀਤਾ ਹੈ। ਆਮ ਆਦਮੀ ਪਾਰਟੀ ਪੰਜਾਬ  ਦੇ ਇੰਚਾਰਜ਼ ਭਗਵੰਤ ਮਾਨ ਨੇ ਕਿਹਾ ਕਿ ਸੇਵਾ ਮੁਕਤ ਅਫਸਰਾਂ ਦਾ ਸੁਰੱਖਿਆ ਵਾਪਸ ਲਈ ਜਾਵੇਗੀ। ਉਨ੍ਹਾਂ ਨੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਦਾ ਚਿਹਰਾ ਐਲਾਨੇ ਜਾਣੇ ਤੋਂ ਬਾਅਦ ਸਰਕਾਰ ਵੱਲੋਂ ਵਾਧੂ ਸੁਰੱਖਿਆਂ ਦੇਣ ਦੀ ਪੇਸ਼ਕਸ ਕੀਤੀ ਗਈ ਸੀ ਜਿਸ ਨੂੰ ਉਨਾਂ ਨੇ ਠੁਕਰਾਅ ਦਿੱਤਾ ਹੈ। ਭਗਵੰਤ ਮਾਨ ਅੱਜ ਮੁੜ ਨਵਜੋਤ ਸਿੰਘ ਸਿੱਧੂ ‘ਤੇ ਹਮਲਾਵਰ ਰੁੱਖ ਵਿੱਚ ਨਜਰ ਆਏ। ਕਾਂਗਰਸ, ਵੱਲੋਂ ਉਮੀਦਵਾਰਾਂ ਦੀ ਜਾਰੀ ਦੂਜੀ ਸੂਚੀ ਨੂੰ ਆਧਾਰ ਬਣਾ ਕੇ ਨਵਜੋਤ ਸਿੰਘ ਸਿੱਧੂ ਅੱਗੇ  ਪੰਜਾਬ ਮਾਡਲ ਦਾ ਸਵਾਲ ਖੜਾ ਕੀਤਾ ਹੈ।