ਚੰਡੀਗੜ੍ਹ- ਐਸ.ਏ.ਐਸ. ਨਗਰ (ਮੁਹਾਲੀ) ਸਿੱਖਿਆ ਵਿਭਾਗ ਪੰਜਾਬ ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਪ੍ਰੀ-ਪ੍ਰਾਇਮਰੀ ਤੋਂ ਚੌਥੀ ਜਮਾਤ ਤੱਕ ਦੇ ਸਾਰੇ ਵਿਦਿਆਰਥੀਆਂ ਨੂੰ ਨਵੀਆਂ ਕਲਾਸਾਂ ਵਿੱਚ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਪੰਜਾਬ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪਰਿਸ਼ਦ ਦੇ ਡਾਇਰੈਕਟਰ-ਕਮ-ਡੀਪੀਆਈ ਇੰਦਰਜੀਤ ਸਿੰਘ ਵਲੋਂ ਪੰਜਾਬ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਪੱਤਰ ਲਿਖ ਕੇ ਅਗਾਊਂ ਜਾਣਕਾਰੀ ਦਿੱਤੀ ਗਈ ਹੈ।

ਡੀਪੀਆਈ ਨੇ ਆਪਣੇ ਪੱਤਰ ਦਾ ਹਵਾਲਾ ਦਿੰਦਿਆਂ ਜ਼ਿਲ੍ਹਾ ਪੱਧਰੀ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਕਿਹਾ ਕਿ ਸੈਸ਼ਨ 2019-20 ਦੌਰਾਨ ਸਮੂਹ ਸਰ ਗਏਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਜਮਾਤਾਂ ਤੋਂ ਲੈ ਕੇ ਚੌਥੀ ਜਮਾਤ ਤੱਕ ਪੜ੍ਹਦੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਦਾ ਸਾਲਾਨਾ ਮੁਲਾਂਕਣ ਅਧਿਆਪਕ ਵੱਲੋਂ ਸਕੂਲ ਪੱਧਰ ’ਤੇ ਕੀਤਾ ਗਿਆ ਹੈ। ਕਰੋਨਾਵਾਇਰਸ ਕਾਰਨ ਸਕੂਲ ਬੰਦ ਹਨ ਤੇ ਮੌਜੂਦਾ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਜਮਾਤਾਂ ਤੋਂ ਚੌਥੀ ਜਮਾਤ (ਗੈਰ ਬੋਰਡ ਜਮਾਤਾਂ) ਵਿੱਚ ਪੜ੍ਹਦੇ ਬੱਚਿਆਂ ਨੂੰ ਆਰਟੀਈ ਐਕਟ ਅਨੁਸਾਰ ਅਗਲੀਆਂ ਜਮਾਤਾਂ ਵਿੱਚ ਪ੍ਰਮੋਟ ਕਰਨ ਦਾ ਫੈਸਲਾ ਲਿਆ ਗਿਆ ਹੈ।

ਡੀਪੀਆਈ ਨੇ ਸਮੂਹ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਮੁਖੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਜਦੋਂ ਤੱਕ ਕਰੋਨਾਵਾਇਰਸ ਕਾਰਨ ਕਰਫਿਊ ਲੱਗਾ ਹੈ ਉਦੋਂ ਤੱਕ ਕੋਈ ਵੀ ਅਧਿਆਪਕ ਸਕੂਲ ਨਹੀਂ ਜਾਵੇਗਾ ਪਰ ਅਧਿਆਪਕ ਆਪਣੇ ਵਿਦਿਆਰਥੀਆਂ ਦਾ ਨਤੀਜਾ ਉਨ੍ਹਾਂ ਦੇ ਮਾਪਿਆਂ ਨੂੰ ਮੋਬਾਈਲ ਫੋਨ ’ਤੇ ਮੈਸੇਜ ਕਰਕੇ ਜਾਂ ਸੋਸ਼ਲ ਮੀਡੀਆ (ਵਟਸਐਪ ਗਰੁੱਪਾਂ) ਰਾਹੀਂ ਦੇਣਾ ਯਕੀਨੀ ਬਣਾਉ