The Khalas Tv Blog India ਪੰਜਾਬ ਦੀਆਂ ‘ਚ ਮੰਡੀਆਂ ਅੱਜ 148221 ਟਨ ਕਣਕ ਦੀ ਹੋਈ ਖ਼ਰੀਦ
India Punjab

ਪੰਜਾਬ ਦੀਆਂ ‘ਚ ਮੰਡੀਆਂ ਅੱਜ 148221 ਟਨ ਕਣਕ ਦੀ ਹੋਈ ਖ਼ਰੀਦ

‘ਦ ਖ਼ਾਲਸ ਬਿਊਰੋ :- ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖ਼ਰੀਦ ਦੇ ਤੀਜੇ ਦਿਨ ‘148221 ਮੀਟ੍ਰਿਕ ਟਨ ਖ]ਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 145264 ਅਤੇ ਆੜ੍ਹਤੀਆਂ ਵਲੋਂ 2957 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ  ਸੂਬੇ ਵਿੱਚ 145264 ਮੀਟ੍ਰਿਕ ਟਨ ਕਣਕ ਸਰਕਾਰੀ ਏਜੰਸੀਆਂ ਕੀਤੀ ਗਈ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 35677  ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 36542 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 31874 ਮੀਟ੍ਰਿਕ ਟਨ ਕਣਕ ਖ਼ਰੀਦੀ  ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 22171 ਮੀਟ੍ਰਿਕ ਟਨ  ਕਣਕ ਖ਼ਰੀਦੀ ਗਈ ਹੈ।

ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 10589 ਮੀਟ੍ਰਿਕ ਟਨ ਕਣਕ ਖ਼ਰੀਦੀ  ਜਾ ਗਈ ਹੈ। ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲਈ 8411ਮੀਟ੍ਰਿਕ ਟਨ ਕਣਕ ਵੀ ਖ਼ਰੀਦੀ ਗਈ ਹੈ।

ਬੁਲਾਰੇ ਨੇ ਦੱਸਿਆ ਕਿ ਖ਼ਰੀਦ ਦੇ ਤੀਸਰੇ ਦਿਨ ਖ਼ਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 187417 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।

Exit mobile version