The Khalas Tv Blog Punjab ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ ਹੋਏ ਡੀ.ਐੱਸ ਪਟਵਾਲੀਆ
Punjab

ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ ਹੋਏ ਡੀ.ਐੱਸ ਪਟਵਾਲੀਆ

‘ਦ ਖ਼ਾਲਸ ਟੀਵੀ ਬਿਊਰੋ:- ਪੰਜਾਬ ਸਰਕਾਰ ਨੇ ਸੀਨੀਅਰ ਐਡਵੋਕੇਟ ਡੀਐੱਸ ਪਟਵਾਲੀਆ ਨੂੰ ਸੂਬੇ ਦਾ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਉਹ ਇਸ ਅਹੁਦੇ ਲਈ ਨਵਜੋਤ ਸਿੱਧੂ ਦੀ ਪਸੰਦ ਹਨ। ਪੰਜਾਬ ਵਿੱਚ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਬਣਨ ਤੋਂ ਬਾਅਦ ਏ ਪੀ ਐੱਸ ਦਿਓਲ ਨੂੰ ਐਡਵੋਕੇਟ ਜਨਰਲ ਨਿਯੁਕਤ ਕੀਤਾ ਸੀ, ਪਰ ਨਵਜੋਤ ਸਿੱਧੂ ਵੱਲੋਂ ਲਗਾਤਾਰ ਕੀਤੇ ਜਾ ਰਹੇ ਵਿਰੋਧ ਕਾਰਨ ਦਿਓਲ ਨੇ ਐਡਵੋਕੇਟ ਜਨਰਲ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਪੰਜਾਬ ਦੇ ਰਾਜਪਾਲ ਵੱਲੋਂ ਹਰੀ ਝੰਡੀ ਦੇਣ ਤੋਂ ਬਾਅਦ ਵਧੀਕ ਮੁੱਖ ਸਕੱਤਰ ਗ੍ਰਹਿ ਅਨੁਰਾਗ ਵਰਮਾ ਵੱਲੋਂ ਇਸ ਨਿਯੁਕਤੀ ਸਬੰਧੀ ਅਧਿਕਾਰਤ ਹੁਕਮ ਜਾਰੀ ਕਰ ਦਿੱਤੇ ਗਏ ਹਨ।

Exit mobile version