The Khalas Tv Blog Punjab ਪੰਜਾਬ ਦੇ ਵਿਧਾਇਕਾਂ ਵੱਲੋਂ ਇੱਕ ਮਹੀਨੇ ਦੀ ਤਨਖਾਹ ਦੇਣ ਦਾ ਐਲਾਨ,ਪਰ ਕਿਸਨੂੰ ਮਿਲੇਗਾ ਇਹ ਦਾਨ
Punjab

ਪੰਜਾਬ ਦੇ ਵਿਧਾਇਕਾਂ ਵੱਲੋਂ ਇੱਕ ਮਹੀਨੇ ਦੀ ਤਨਖਾਹ ਦੇਣ ਦਾ ਐਲਾਨ,ਪਰ ਕਿਸਨੂੰ ਮਿਲੇਗਾ ਇਹ ਦਾਨ

ਚੰਡੀਗੜ੍ਹ- (ਹਿਨਾ) ਪੰਜਾਬ ਮੰਤਰੀ ਮੰਡਲ ਦੇ ਸਾਰੇ ਮੰਤਰੀਆਂ ਨੇ ਆਪਣੀ ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦਾ ਐਲਾਨ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਦੇ ਸੁਝਾਅ ਅਨੁਸਾਰ ਪੰਜਾਬ ਸਰਕਾਰ ਦੇ ਸਾਰੇ ਕੈਬਨਿਟ ਮੰਤਰੀਆਂ ਨੇ ਆਪਣੀ ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਲਈ ਸਹਿਮਤੀ ਭਰੀ ਹੈ।

ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਲੋਕਾਂ ਦੀ ਹੌਸਲਾਅਫ਼ਜ਼ਾਈ ਕਰਨ ਵਜੋਂ ਇਹ ਇੱਕ ਸੰਕੇਤ ਮਾਤਰ ਹੈ ਕਿ ਪੰਜਾਬ ਦੇ ਮੰਤਰੀਆਂ ਨੇ ਨੋਵਲ ਕੋਰੋਨਾਵਾਇਰਸ (ਕੋਵਿਡ-19) ਵਿਰੁੱਧ ਆਪਣੀ ਲੜਾਈ ਵਿੱਚ ਰਾਜ ਦੇ ਲੋਕਾਂ ਨਾਲ ਇਕਜੁੱਟਤਾ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀ ਡਾਕਟਰੀ ਦੇਖਭਾਲ ਅਤੇ ਇਲਾਜ ਪ੍ਰਦਾਨ ਕਰਨ ਦੇ ਨਾਲ-ਨਾਲ ਲੋਕਾਂ ਨੂੰ ਇਸ ਔਖੇ ਸਮੇਂ ਵਿੱਚ ਸਾਰੀਆਂ ਲੋੜੀਂਦੀਆਂ ਸੇਵਾਵਾਂ ਅਤੇ ਸਹੂਲਤਾਂ ਪ੍ਰਦਾਨ ਕਰਨ ਲਈ ਆਪਣੇ ਫਰਜ਼ ਨੂੰ ਸੁਹਿਰਦਤਾ ਨਾਲ  ਨਿਭਾਉਣ ਲਈ  ਸਰਗਰਮ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ  ਪੁਲਿਸ ਕਰਮਚਾਰੀਆਂ, ਜਿਲ੍ਹਾ ਪ੍ਰਸ਼ਾਸਨ, ਡਾਕਟਰਾਂ, ਨਰਸਾਂ, ਸਿਹਤ ਕਰਮਚਾਰੀ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰ ਰਹੀ ਹੈ, ਜੋ ਸੂਬੇ ਵਿੱਚ ਕੋਵਿਡ-19 ਦੇ ਫੈਲਣ ਨੂੰ ਰੋਕਣ ਲਈ ਜ਼ਮੀਨੀ ਪੱਧਰ ‘ਤੇ ਕੰਮ ਕਰ ਰਹੇ ਹਨ।

ਬ੍ਰਹਮ ਮਹਿੰਦਰਾ ਨੇ ਕਿਹਾ ਕਿ ਮੁੱਖ ਮੰਤਰੀ ਜੀ ਨੇ ਇਸ ਸਬੰਧੀ ਸਾਰੇ ਮੰਤਰੀ ਸਾਹਿਬਾਨਾਂ ਨਾਲ ਗੱਲਬਾਤ ਕਰਕੇ ਮੰਤਰੀਆਂ ਦੀ ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦੀ ਮਨਜੂਰੀ ਲੈਣ ਦਾ ਕੰਮ ਸੌਂਪਿਆ ਸੀ। ਉਨ੍ਹਾਂ ਕਿਹਾ ਕਿ ਮੰਤਰੀਆਂ ਨਾਲ ਗੱਲਬਾਤ ਪਿੱਛੋਂ ਸਾਰੇ ਮੰਤਰੀ ਸਾਹਿਬਾਨਾਂ ਨੇ ਇਸ ਸਬੰਧੀ ਆਪਣੀ ਸਹਿਮਤੀ ਦੇ ਦਿੱਤੀ ਹੈ।

Exit mobile version