Punjab

ਬਾਗੀ ਅਕਾਲੀ ਲੀਡਰ ਢੀਂਡਸਾ ਦੇ ਤੀਜੇ ਫਰੰਟ ਨੂੰ ਮਿਲੀ ਤਾਕਤ

‘ਦ ਖ਼ਾਲਸ ਬਿਊਰੋ :-  ਰਣਧੀਰ ਸਿੰਘ ਰੱਖੜਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨੇ ਪਾਰਟੀ ਨੂੰ ਛੱਡ ਕੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ‘ਚ ਜਾਣ ਦਾ ਐਲਾਨ ਕੀਤਾ ਹੈ। ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਿਦਆਂ ਪੰਜਾਬ ਐਗਰੋ ਫੂਡਗਰੇਨ ਕਾਰਪੋਰੇਸ਼ਨ ਦੇ ਸਾਬਕਾ ਚੇਅਰਮੈਨ ਰੱਖੜਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਆਪਹੁਦਰੀਆਂ ਕਾਰਵਾਈਆਂ ਤੋਂ ਨਾਰਾਜ਼ ਹੋ ਕੇ ਉਨ੍ਹਾਂ ਨੇ ਸੁਖਦੇਵ ਸਿੰਘ ਢੀਂਡਸਾ ਦੀ ਹਾਜ਼ਰੀ ‘ਚ ਉਨ੍ਹਾਂ ਦਾ ਸਾਥ ਦੇਣ ਦਾ ਐਲਾਨ ਕੀਤਾ ਹੈ।

ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਦੀਆਂ ਪੰਥ ਵਿਰੋਧੀ ਕਾਰਵਾਈਆਂ ਤੋਂ ਤੰਗ ਆ ਕੇ ਉਨ੍ਹਾਂ ਇਹ ਫੈਸਲਾ ਕੀਤਾ ਹੈ ਕਿ ਪਾਰਟੀ ਜਿਸ ਮਕਸਦ ਨੂੰ ਲੈ ਕੇ ਹੋਂਦ ਵਿੱਚ ਆਈ ਸੀ ਊਸ ਮਕਸਦ ਤੋਂ ਥਿੜਕ ਚੁੱਕੀ ਹੈ। ਇਸ ਮੌਕੇ ਬਲਵੰਤ ਸਿੰਘ ਰਾਮੂਵਾਲੀਆ, ਦਵਿੰਦਰ ਸਿੰਘ ਸੋਢੀ ਤੇ ਜਸਵਿੰਦਰ ਸਿੰਘ ਵੀ ਮੌਜੂਦ ਸਨ।