The Khalas Tv Blog India ਭਾਈ ਨਿਰਮਲ ਸਿੰਘ ਖਾਲਸਾ ਦੀ ਅੰਤਿਮ ਅਰਦਾਸ 19 ਅਪ੍ਰੈਲ ਨੂੰ ਅਮ੍ਰਿਤਸਰ ਵਿਖੇ ਹੋਵੇਗੀ
India Punjab

ਭਾਈ ਨਿਰਮਲ ਸਿੰਘ ਖਾਲਸਾ ਦੀ ਅੰਤਿਮ ਅਰਦਾਸ 19 ਅਪ੍ਰੈਲ ਨੂੰ ਅਮ੍ਰਿਤਸਰ ਵਿਖੇ ਹੋਵੇਗੀ

‘ਦ ਖਾਲਸ ਬਿਊਰੋ :- ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਨਮਿਤ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਪਰ ਕਿ ਭਾਈ ਨਿਰਮਲ ਸਿੰਘ ਦੇ ਪਰਿਵਾਰਕ ਮੈਂਬਰ ਇਕਾਂਤਵਾਸ ਕੀਤੇ ਗਏ ਹਨ, ਇਸ ਲਈ ਉਨ੍ਹਾਂ ਦੇ ਕਹਿਣ ਤੇ ਇਹ ਤਬਦੀਲੀ ਕੀਤੀ ਗਈ ਹੈ। ਕਿ ਭਾਈ ਸਾਹਿਬ ਦੇ ਸਪੁੱਤਰ ਸ.ਅਮਿਤੇਸ਼ਵਰ ਸਿੰਘ ਅਨੁਸਾਰ ਉਨ੍ਹਾਂ ਦੇ ਪਰਿਵਾਰਕ ਜੀਅ ਭੋਗ ਸਮੇਂ ਹਾਜ਼ਰ ਹੋਣਾ ਚਾਹੁੰਦੇ ਹਨ। ਇਸ ਲਈ ਹੁਣ 9 ਅਪ੍ਰੈਲ ਦੀ ਥਾਂ 17 ਅਪ੍ਰੈਲ ਨੂੰ ਸ਼੍ਰੀ ਅਖੰਡਪਾਠ ਸਾਹਿਬ ਆਰੰਭ ਕੀਤੇ ਜਾਣਗੇ ਅਤੇ 19 ਅਪ੍ਰੈਲ ਨੂੰ ਭੋਗ ਉਪਰੰਤ ਅੰਤਿਮ ਅਰਦਾਸ ਹੋਵੇਗੀ।

ਹਾਲਾਂਕਿ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਈ ਨਿਰਮਲ ਸਿੰਘ ਦੇ ਪਰਿਵਾਰਕ ਮੈਂਬਰ ਇਕਾਂਤਵਾਸ ਕੀਤੇ ਗਏ ਹਨ, ਇਸ ਲਈ ਉਨ੍ਹਾਂ ਦੇ ਕਹਿਣ ਤੇ ਇਹ ਤਬਦੀਲੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਭਾਈ ਸਾਹਿਬ ਦੇ ਸਪੁੱਤਰ ਸ.ਅਮਿਤੇਸ਼ਵਰ ਸਿੰਘ ਅਨੁਸਾਰ ਉਨ੍ਹਾਂ ਦੇ ਪਰਿਵਾਰਕ ਜੀਅ ਭੋਗ ਸਮੇਂ ਹਾਜ਼ਰ ਹੋਣਾ ਚਾਹੁੰਦੇ ਹਨ। ਜਦਕਿ ਹਾਲੇ ਇਹ ਸਪਸ਼ਟ ਨਹੀਂ ਕੀਤਾ ਗਿਆ ਪ੍ਰਧਾਨ ਸਾਹਿਬ ਵੱਲੋਂ ਕਿ ਭਾਈ ਨਿਰਮਲ ਸਿੰਘ ਦੀ ਅੰਤਿਮ ਅਰਦਾਸ ਲਈ ਸ਼੍ਰੀ ਅਖੰਡ ਪਾਠ ਸਾਹਿਬ ਕਿੱਥੇ ਰੱਖੇ ਜਾਣੇ ਹਨ।

Exit mobile version