The Khalas Tv Blog India ਭਾਈ ਨਿਰਮਲ ਸਿੰਘ ਖਾਲਸਾ ਦੀ ਅੰਤਿਮ ਅਰਦਾਸ ਕੱਲ ਨੂੰ ਅੰਮ੍ਰਿਤਸਰ ਦੇ ਬਿਬੇਕਸਰ ਸਾਹਿਬ ਵਿਖੇ ਹੋਵੇਗੀ
India Punjab

ਭਾਈ ਨਿਰਮਲ ਸਿੰਘ ਖਾਲਸਾ ਦੀ ਅੰਤਿਮ ਅਰਦਾਸ ਕੱਲ ਨੂੰ ਅੰਮ੍ਰਿਤਸਰ ਦੇ ਬਿਬੇਕਸਰ ਸਾਹਿਬ ਵਿਖੇ ਹੋਵੇਗੀ

‘ਦ ਖ਼ਾਲਸ ਬਿਊਰੋ :- ਕੋਰੋਨਾਵਾਇਰਸ ਦੀ ਮਹਾਂਮਾਰੀ ਕਾਰਨ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸ਼੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮਸ਼੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਨਮਿਤ ਅਖੰਡ ਪਾਠ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਆਰੰਭ ਕਰਵਾਇਆ ਗਿਆ, ਜਿਸ ਦਾ ਭੋਗ 19 ਅਪ੍ਰੈਲ ਨੂੰ ਪਵੇਗਾ। ਇੱਥੇ ਇਤਿਹਾਸਕ ਗੁਰਦੁਆਰਾ ਸ਼੍ਰੀ ਬਿਬੇਕਸਰ ਵਿਖੇ ਅਖੰਡ ਪਾਠ ਦੀ ਆਰੰਭਤਾ ਮੌਕੇ ਭਾਈ ਕੁਲਵਿੰਦਰ ਸਿੰਘ ਨੇ ਅਰਦਾਸ ਕੀਤੀ। ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ 11 ਅਪ੍ਰੈਲ ਪਾਠ ਸਾਹਿਬ ਦਾ ਭੋਗ ਪਾਇਆ ਜਾਣਾ ਸੀ ਪਰ ਭਾਈ ਖ਼ਾਲਸਾ ਦੇ ਪਰਿਵਾਰਕ ਮੈਂਬਰਾਂ ਦੇ ਕਹਿਣ ‘ਤੇ ਤਰੀਕ ਬਦਲ ਦਿੱਤੀ ਕਿਉਂਕਿ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਇਕਾਂਤਵਾਸ ਵਿੱਚ ਚੱਲੇ ਗਏ ਸਨ। ਸ਼੍ਰੌਮਣੀ ਕਮੇਟੀ ਦੇ ਮੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਭਾਈ ਖ਼ਾਲਸਾ ਦੇ ਭੋਗ ਅਤੇ ਅੰਤਿਮ ਅਰਦਾਸ ਸਮੇਂ 19 ਅਪ੍ਰੈਲ ਨੂੰ ਸ਼੍ਰੋਮਣੀ ਕਮੋਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਹੋ ਵੀ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ ਅੰਤਿਮ ਅਰਦਾਸ ਸਮਾਗਮ ਦਾ ਟੀਵੀ ਚੈਨਲ ਤੋਂ ਸਿੱਧਾ ਪ੍ਰਸਾਸਣ ਵੀ ਕੀਤਾ ਜਾਵੇਗਾ ਤਾਂ ਜੋ ਸੰਗਤ ਘਰ ਬੈਠਿਆਂ ਹੀ ਸ਼ਮੂਲੀਅਤ ਕਰ ਸਕੇ। ਸ਼੍ਰੀ ਅਖੰਡ ਪਾਠ ਦੀ ਆਰੰਭਤਾ ਮੌਕੇ ਅੱਜ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਾਈ ਰਜਿੰਦਰ ਸਿੰਘ ਮਹਿਤਾ, ਮੈਂਬਰ ਹਰਜਾਪ ਸਿੰਗ ਸੁਲਤਾਨਵਿੰਡ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਮੈਨੇਜਰ ਮੁਖਤਾਰ ਸਿੰਘ, ਭਾਈ ਨਿਰਮਲ ਸਿੰਘ ਦੇ ਸਪੁੱਤਰ ਅਮਿਤੇਸ਼ਵਰ ਸਿੰਘ, ਉਨ੍ਹਾਂ ਦੀ ਬੇਟੀ ਤੇ ਹੋਰ ਹਾਜ਼ਰ ਸਨ।

Exit mobile version