‘ਦ ਖ਼ਾਲਸ ਬਿਊਰੋ:- ਭਾਰਤ ਵਿੱਚ ਕੋਰੋਨਾਵਾਇਰਸ ਦੇ ਪ੍ਰਭਾਵਿਤ ਕੇਸਾਂ ਦੀ ਗਿਣਤੀ 7 ਲੱਖ ਤੱਕ ਪਹੁੰਚ ਗਈ ਹੈ। ਦੁਨੀਆ ਵਿੱਚ ਸਭ ਤੋਂ ਵੱਧ ਕੋਰੋਨਾ ਮਾਮਲਿਆਂ ਦੀ ਸੂਚੀ ਵਿੱਚ ਭਾਰਤ ਹੁਣ ਤੀਜੇ ਸਥਾਨ ‘ਤੇ ਪਹੁੰਚ ਗਿਆ ਹੈ। ਪਹਿਲਾਂ ਭਾਰਤ ਕੋਵਿਡ-19 ਦੇ ਸਭ ਤੋਂ ਵੱਧ ਪ੍ਰਭਾਵਿਤ ਦੇਸ਼ਾਂ ਦੀ ਸੂਚੀ ਵਿੱਚ ਚੌਥੇ ਨੰਬਰ ‘ਤੇ ਸੀ।

 

ਕੋਵਿਡ-19 ਦੇ ਸਭ ਤੋਂ ਵੱਧ ਕੇਸ ਅਮਰੀਕਾ ਤੇ ਬ੍ਰਾਜੀਲ ਵਿੱਚ ਹਨ। ਇਸ ਤੋਂ ਬਾਅਦ ਹੁਣ ਭਾਰਤ ਦਾ ਨਾਮ ਆਉਂਦਾ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਅਮਰੀਕਾ ਵਿੱਚ ਕੋਰੋਨਾਵਾਇਰਸ ਦੇ ਪ੍ਰਭਾਵਿਤ ਕੇਸਾਂ ਦੀ ਗਿਣਤੀ ਕਰੀਬ 30 ਲੱਖ ਹੈ ਅਤੇ ਬ੍ਰਾਜੀਲ ਵਿੱਚ ਇਹਨਾਂ ਦੀ ਗਿਣਤੀ ਕਰੀਬ 16 ਲੱਖ ਹੈ।

 

ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾਵਾਇਰਸ ਦੇ 24,248 ਨਵੇਂ ਮਾਮਲੇ ਸਾਹਮਣੇ ਆਏ ਹਨ।