India

ਮਲੇਰਕੋਟਲਾ ਵਿੱਚ ਸੀਏਏ ਤੇ ਐੱਨਆਰਸੀ ਖਿਲਾਫ਼ ਵੱਡਾ ਰੋਸ ਪ੍ਰਦਰਸ਼ਨ

ਚੰਡੀਗੜ੍ਹ-(ਪੁਨੀਤ ਕੌਰ) ਮਲੇਰਕੋਟਲਾ ਵਿੱਚ CAA ਅਤੇ NRC ਖਿਲਾਫ ਵੱਡਾ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਰੋਸ ਮਾਰਚ ਦੌਰਾਨ ਦੇਸ਼ ਭਰ ਤੋਂ ਵੱਡੀ ਗਿਣਤੀ ਵਿੱਚ ਜਥੇਬੰਦੀਆਂ ਸ਼ਾਮਿਲ ਹੋਈਆਂ ਸਨ। CAA ਦੇ ਵਿਰੋਧ ਵਿੱਚ ਮੁਸਲਿਮ ਭਾਈਚਾਰੇ ਸਮੇਤ ਕਿਸਾਨ ਜਥੇਬੰਦੀਆਂ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀ ਵੀ ਪਹੁੰਚੇ ਸਨ।

ਰੈਲੀ ਵਿੱਚ ਵੱਡੀ ਗਿਣਤੀ ‘ਚ ਪਹੁੰਚੇ ਮੁਸਲਿਮ ਬੱਚਿਆਂ ਨੇ ਹੱਥਾਂ ਵਿੱਚ ਤਿਰੰਗੇ ਦੇ ਝੰਡੇ ਅਤੇ ਤਖਤੀਆਂ ਫੜ ਕੇ ਮੋਦੀ ਸਰਕਾਰ ਦਾ ਵਿਰੋਧ ਕੀਤਾ। ਇਸ ਪ੍ਰਦਰਸ਼ਨ ਵਿੱਚ ਕਾਲੇ ਕਾਨੂੰਨ ਨੂੰ ਵਾਪਿਸ ਲਏ ਜਾਣ ਦੀ ਮੰਗ ਕੀਤੀ ਗਈ ਹੈ।

ਜਾਮੀਆਂ ਮਿਲੀਆ ਯੂਨੀਵਰਸਿਟੀ ਦੇ ਵਿਦਿਆਰਥੀ ਸੈਫ ਉਲ ਇਸਲਾਮ ਵੀ ਇਸ ਰੈਲੀ ‘ਚ ਸ਼ਾਮਿਲ ਹੋਏ ਸਨ। ਪਿਛਲੇ ਕਈ ਮਹੀਨਿਆਂ ਤੋਂ ਪੰਜਾਬ ਤੋਂ ਇਲਾਵਾਂ ਦਿੱਲੀ ਵਿੱਚ ਵੀ ਰੋਸ ਪ੍ਰਦਰਸ਼ਨ ਜਾਰੀ ਹੈ। ਇਸ ਕਾਲੇ ਕਾਨੂੰਨ ਕਾਰਨ ਦੇਸ਼ ਭਰ ‘ਚ ਅਨੇਕਾਂ ਘਟਨਾਵਾਂ ਵਾਪਰ ਚੁੱਕੀਆਂ ਹਨ ਤੇ ਕਈ ਲੋਕਾਂ ਦੀ ਜਾਨ ਵੀ ਜਾ ਚੁੱਕੀ ਹੈ।