The Khalas Tv Blog India ਮਹਿੰਗੇ ਭਾਅ ਚੀਜ਼ਾਂ ਵੇਚਣ ਵਾਲਿਆਂ ਖ਼ਿਲਾਫ਼ ਇਹ ਕਾਰਵਾਈ ਹੋਵੇਗੀ
India Punjab

ਮਹਿੰਗੇ ਭਾਅ ਚੀਜ਼ਾਂ ਵੇਚਣ ਵਾਲਿਆਂ ਖ਼ਿਲਾਫ਼ ਇਹ ਕਾਰਵਾਈ ਹੋਵੇਗੀ

ਚੰਡੀਗੜ੍ਹ ( ਹਿਨਾ ) ਆਸ਼ੂ ਵੱਲੋਂ ਚਿਤਾਵਨੀ ‘ਜ਼ਰੂਰੀ ਵਸਤਾਂ ਦੇ ਵੱਧ ਭਾਅ ਵਸੂਲ ਕਰਨ ਵਾਲਿਆਂ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜ਼ਰੂਰੀ ਵਸਤਾਂ ਦੀ ਵਿਕਰੀ ਐਮ.ਆਰ.ਪੀ. ਭਾਅ ਜਾਂ ਉਸ ਤੋਂ ਘੱਟ ਤੇ ਕੀਤੀ ਜਾਣ ਨੂੰ ਯਕੀਨੀ ਬਣਾਇਆ ਜਾਵੇ।
ਜ਼ਰੂਰੀ ਵਸਤਾਂ ਦੀ ਵਿਕਰੀ ਵੱਧ ਭਾਅ ਤੇ ਹੋਣ ਸਬੰਧੀ ਖ਼ਪਤਕਾਰ ਆਪਣੀ ਸ਼ਿਕਾਇਤ ਹੈਲਪ ਲਾਈਨ ਨੰਬਰ 0172-2684000 ‘ਤੇ ਦਰਜ ਕਰਵਾ ਸਕਦੇ ਹਨ।

ਪੰਜਾਬ CM ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ਼੍ਰੀ ਭਾਰਤ ਭੂਸ਼ਨ ਆਸ਼ੂ ਨੇ ਅੱਜ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਭਰ ਵਿੱਚ ਵੱਧ ਕੀਮਤ ਵਸੂਲ ਕੇ ਜ਼ਰੂਰੀ ਵਸਤਾਂ ਵੇਚਣ ਵਾਲੇ ਵਿਕਰੇਤਾਵਾਂ ਤੇ ਛਾਪਾ ਮਾਰਨ ਦੀ ਕਾਰਵਾਈ ਵਿੱਚ ਹੋਰ ਤੇਜੀ ਲਿਆਉਣ ਦੇ ਹੁਕਮ ਜਾਰੀ ਕਰਦਿਆਂ ਕਿਹਾ ਕਿ ‘ਕੋਵਿਡ-19 ਕਾਰਨ ਬਣੇ ਹੋਏ ਹਾਲਾਤਾਂ ਵਿੱਚ ਉਹ ਸੂਬੇ ਭਰ ਵਿੱਚ ਜ਼ਰੂਰੀ ਵਸਤਾਂ ਦੀ ਵਿਕਰੀ ਐਮ.ਆਰ.ਪੀ. ਭਾਅ ਜਾ ਉਸ ਤੋਂ ਘੱਟ ਤੇ ਹੋਣ ਲਈ ਇਸ ਗੱਲ ਨੂੰ ਯਕੀਨੀ ਬਣਾਉਣਗੇ।
ਆਸ਼ੂ ਨੇ ਵਿਭਾਗ ਦੇ ਜ਼ਿਲ੍ਹਿਆਂ ਵਿੱਚ ਤਾਇਨਾਤ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਸੂਬੇ ਵਿੱਚ ਜ਼ਰੂਰੀ ਵਸਤਾਂ ਦੀ ਵਿਕਰੀ ਸਿਰਫ਼ ਐਮ.ਆਰ.ਪੀ. ਭਾਅ ਜਾਂ ਉਸ ਤੋਂ ਘੱਟ ਹੀ ਰੱਖਣ ਲਈ ਇਸ ਨੂੰ ਯਕੀਨੀ ਬਣਾਉਣ ਲਈ ਨਾਪਤੋਲ ਵਿੰਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਛਾਪਾ ਮਾਰੀ ਵਿੱਚ ਆਪਣੇ ਨਾਲ ਸ਼ਾਮਲ ਕਰਨ ।

ਉਨ੍ਹਾਂ ਦੱਸਿਆ ਕਿ ਬੀਤੇ ਦਿਨਾਂ ਦੌਰਾਨ ਪਠਾਨਕੋਟ ਜ਼ਿਲ੍ਹਾਂ ਵਿੱਚ 15 ਦੁਕਾਨਾਂ ਦੀ ਚੈਕਿੰਗ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ‘35000 ਦੇ ਜੁਰਮਾਨੇ ਕੀਤੇ ਗਏ ਹਨ । ਇਸੇ ਤਰ੍ਹਾਂ ਗੁਰਦਾਸਪੁਰ ਜ਼ਿਲ੍ਹੇ ਵਿੱਚ ਮੈਡੀਕਲ ਸਟੋਰ ਅਤੇ ਕਰਿਆਨੇ ਦੀਆਂ 10 ਦੁਕਾਨਾਂ ਦੀ ਚੈਕਿੰਗ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ 85000 ਦੇ ਜੁਰਮਾਨੇ ਕੀਤੇ ਗਏ ਹਨ ਜਦਕਿ ਕਪੂਰਥਲਾ ਵਿੱਚ ਇਕ ਕਰਿਆਨੇ ਵਾਲੇ ਨੂੰ 2500 ਰੁਪਏ ਜੁਰਮਾਨਾ ਕੀਤਾ ਗਿਆ ਹੈ।

ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਡਾਇਰੈਕਟਰ ਸ਼੍ਰੀਮਤੀ ਅਨਿੰਦਿਤਾ ਮਿਤਰਾ ਨੇ ਸਰਕਾਰ ਦੀਆਂ ਜ਼ਰੂਰੀ ਵਸਤਾਂ ਜਿਵੇਂ ਕਿ ਦਵਾਈਆਂ ਅਤੇ ਹੋਰ ਖਾਣ-ਪੀਣ ਦੀਆਂ ਚੀਜਾਂ ਦੇ ਭਾਅ ਐਮ.ਆਰ. ਪੀ. ਅਨੁਸਾਰ ਜਾਂ ਉਸ ਤੋਂ ਘੱਟ ਤੇ ਵੇਚਣ ਸਬੰਧੀ ਸਰਕਾਰ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ ਦੀ ਹਦਾਇਤ ਕਰਦਿਆਂ ਕਿਹਾ ਜੇ ਕਿਸੇ ਖ਼ਪਤਕਾਰ ਨੇ ਜ਼ਰੂਰੀ ਵਸਤਾਂ ਦੀ ਵਿਕਰੀ ਵੱਧ ਭਾਅ ਤੇ ਹੋਣ ਸਬੰਧੀ ਆਪਣੀ ਸ਼ਿਕਾਇਤ ਦਰਜ ਕਰਵਾਉਣੀ ਹੈ ਤਾਂ ਉਹ ਹੈਲਪਲਾਇਨ ਨੰਬਰ ‘0172-2684000 ‘ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ।

Exit mobile version