ਚੰਡੀਗੜ੍ਹ-  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਰਚ ਅਤੇ ਅਪ੍ਰੈਲ ਵਿੱਚ ਸੇਵਾ ਮੁਕਤ ਹੋ ਰਹੇ ਪੰਜਾਬ ਪੁਲਿਸ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਸੇਵਾ ਕਾਲ ਵਿੱਚ 31 ਮਈ , 2020 ਤੱਕ ਵਾਧਾ ਕਰਨ ਦਾ ਫ਼ੈਸਲਾ ਕੀਤਾ ਹੈ। ਮੁੱਖ ਮੰਤਰੀ ਦੀ ਸਹਿਮਤੀ ਨਾਲ ਹੋਮ ਮਹਿਕਮੇ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਜਿਨ੍ਹਾਂ ਪੁਲਿਸ ਕਰਮਚਾਰੀਆਂ ਦੀ ਸੇਵਾ ਮੁਕਤੀ 31 ਮਾਰਚ ਜਾਂ ਇਸ ਤੋਂ ਬਾਅਦ ਹੋਣ ਵਾਲੀ ਸੀ, ਉਹ 31 ਮਈ 2020 ਤੱਕ ਸੇਵਾ ਵਿੱਚ ਹੀ ਰਹਿਣਗੇ। ਇਹ ਹੁਕਮ ਉਨ੍ਹਾਂ ਪੁਲਿਸ ਕਰਮਚਾਰੀਆਂ ਅਤੇ ਅਧਿਕਾਰੀਆਂ ‘ਤੇ ਵੀ ਲਾਗੂ ਹੋਣਗੇ ਜਿਨ੍ਹਾਂ ਦੀ ਸੇਵਾ ਮੁਕਤੀ ਦੇ ਹੁਕਮ ਇਸ ਮਹੀਨੇ ਹੋ ਚੁੱਕੇ ਸਨ।