The Khalas Tv Blog India ਲਖੀਮਪੁਰ ਪਹੁੰਚੇ ਰਾਕੇਸ਼ ਟਿਕੈਤ ਨੇ ਮ੍ਰਿਤਕ ਦੇਹਾਂ ਦੇਖ ਕੇ ਲਗਾਏ ਵੱਡੇ ਇਲਜ਼ਾਮ
India Punjab

ਲਖੀਮਪੁਰ ਪਹੁੰਚੇ ਰਾਕੇਸ਼ ਟਿਕੈਤ ਨੇ ਮ੍ਰਿਤਕ ਦੇਹਾਂ ਦੇਖ ਕੇ ਲਗਾਏ ਵੱਡੇ ਇਲਜ਼ਾਮ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਵਿੱਚ ਐਤਵਾਰ ਨੂੰ ਹੋਈ ਹਿੰਸਾ ਦੇ ਬਾਅਦ ਜਿੱਥੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਅਤੇ ਕਾਂਗਰਸ ਦੀ ਸੀਨੀਅਰ ਲੀਡਰ ਪ੍ਰਿਯੰਕਾ ਗਾਂਧੀ ਨੂੰ ਮੌਕੇ ਉੱਤੇ ਪਹੁੰਚਣ ਤੋਂ ਰੋਕ ਦਿੱਤਾ ਗਿਆ, ਉੱਥੇ ਹੀ ਦੂਜੇ ਪਾਸੇ ਕਿਸਾਨ ਲੀਡਰ ਰਾਕੇਸ਼ ਟਿਕੈਤ ਉੱਥੇ ਪਹੁੰਚਣ ਗਏ ਹਨ। ਰਾਕੇਸ਼ ਟਿਕੈਤ ਨੇ ਲਖੀਮਪੁਰ ਖੇੜੀ ਵਿੱਚ ਇਕ ਮ੍ਰਿਤਕ ਦੇਹ ਨੂੰ ਦੇਖ ਕੇ ਕਿਹਾ ਹੈ ਕਿ ਇਸ ਨੂੰ ਸਿਰਫ ਕਾਰ ਨਾਲ ਦਰੜਿਆ ਹੀ ਨਹੀਂ ਗਿਆ ਹੈ, ਗੋਲੀ ਵੀ ਮਾਰੀ ਗਈ ਹੈ।

ਸਰਕਾਰ ਨਾਲ ਕਿਸੇ ਸਮਝੌਤੇ ਦੇ ਸਵਾਲ ‘ਤੇ ਉਨ੍ਹਾਂ ਕਿਹਾ ਕਿ ਇਸ’ ਤੇ ਸਮਝੌਤਾ ਕੀ ਹੋਵੇਗਾ। ਇਸ ਤੋਂ ਬਾਅਦ ਪੋਸਟਮਾਰਟਮ ਹੋਵੇਗਾ ਅਤੇ ਮਾਮਲਾ ਦਰਜ ਕੀਤਾ ਜਾਵੇਗਾ। ਜਿਸਨੇ ਵੀ ਗਲਤੀ ਕੀਤੀ ਹੈ ਉਸ ਨੂੰ ਸਜ਼ਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਤਰੀ ਅਤੇ ਉਨ੍ਹਾਂ ਦੇ ਬੇਟੇ ਦੋਵਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਜਦੋਂ ਉਹ ਦੋਸ਼ੀ ਹਨ ਤਾਂ ਸਰਕਾਰ ਇਸਨੂੰ ਕਿਉਂ ਨਹੀਂ ਮੰਨ ਰਹੀ? ਜਿਸਨੇ ਗੋਲੀ ਚਲਾਈ, ਉਸਦੇ ਖਿਲਾਫ ਕਤਲ ਦਾ ਕੇਸ ਦਰਜ ਕੀਤਾ ਜਾਵੇਗਾ।

ਲਖੀਮਪੁਰ ਘਟਨਾ ਦਾ ਕਿਸਾਨ ਅੰਦੋਲਨ ‘ਤੇ ਕੀ ਪ੍ਰਭਾਵ ਪਵੇਗਾ, ਇਸ ਸਵਾਲ ‘ਤੇ ਰਾਕੇਸ਼ ਟਿਕੈਤ ਨੇ ਕਿਹਾ ਕਿ 750 ਲੋਕ ਸ਼ਹੀਦ ਹੋਏ ਹਨ, ਉਨ੍ਹਾਂ ਲੋਕਾਂ ਤੋਂ ਉਨ੍ਹਾਂ ਦੇ ਨਾਂ ਵੀ ਲਏ ਜਾਣਗੇ। ਇਹ ਅੰਦੋਲਨ ਸ਼ਾਂਤਮਈ ਢੰਗ ਨਾਲ ਜਾਰੀ ਰਹੇਗਾ। ਰਾਕੇਸ਼ ਟਿਕੈਤ ਨੇ ਕਿਹਾ ਕਿ ਪ੍ਰਸ਼ਾਸਨ ਤੋਂ ਮੁਆਵਜ਼ੇ ਦੀ ਗੱਲ ਚੱਲ ਰਹੀ ਹੈ। ਸਰਕਾਰ ਨੇ ਗੰਭੀਰ ਧਾਰਾਵਾਂ ਅਧੀਨ ਕੇਸ ਦਰਜ ਕਰਨ ਦਾ ਭਰੋਸਾ ਦਿੱਤਾ ਹੈ।

Exit mobile version