Punjab

ਲੁਧਿਆਣਾ ਦੇ ਸਰਕਾਰੀ ਹਸਪਤਾਲਾਂ ਵਿੱਚ ਹੜਤਾਲ ਮੁਲਤਵੀ

ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਸੇਵਾਵਾਂ ਦੇ ਵਿਘਨ ਦਾ ਖ਼ਤਰਾ ਅੱਜ ਟਲ ਗਿਆ ਹੈ। ਪੀਸੀਐਮਐਸ ਐਸੋਸੀਏਸ਼ਨ ਨੇ ਅੱਜ ਤੋਂ ਸ਼ੁਰੂ ਹੋਣ ਵਾਲੀ ਸਰਕਾਰੀ ਡਾਕਟਰਾਂ ਦੀ ਹੜਤਾਲ 23 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ। ਸਰਕਾਰ ਵੱਲੋਂ ਡੀਏਸੀਪੀ  ਅਤੇ ਹੋਰ ਮੰਗਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦੇ ਸੰਕੇਤ ਦੇ ਮੱਦੇਨਜ਼ਰ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ।