‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):- ਪਾਕਿਸਤਾਨ ‘ਚ ਅਪ੍ਰੈਲ ਮਹੀਨੇ ਮਨਾਏ ਜਾਣ ਵਾਲੇ ਵਿਸਾਖੀ ਦੇ ਦਿਹਾੜੇ ਦੀਆਂ ਤਿਆਰੀਆਂ ਸਬੰਧੀ 3 ਮਾਰਚ ਨੂੰ ਪਾਕਿਸਤਾਨ ਉਕਾਫ ਬੋਰਡ ਦੇ ਹੈੱਡ ਆਫਿਸ ਲਾਹੌਰ ਵਿਖੇ ਪਾਕਿਸਤਾਨ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਵਿੱਚ ਕਮੇਟੀ ਦੇ ਬੁਲਾਰੇ ਅਮੀਰ ਸਿੰਘ ਨੇ ਦੱਸਿਆ ਕਿ 12 ਅਪ੍ਰੈਲ ਤੋਂ ਲੈ ਕੇ 22 ਅਪ੍ਰੈਲ ਤੱਕ 3 ਹਜ਼ਾਰ ਦੇ ਕਰੀਬ ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਦਿੱਤੇ ਜਾਣਗੇ।
ਇਹ ਜਥਾ ਪੰਜਾ ਸਾਹਿਬ ਗੁਰੂਦੁਆਰਾ ਪਹੁੰਚੇਗਾ। ਉਨ੍ਹਾਂ ਕਿਹਾ ਕਿ ਜੇਕਰ ਕੋਵਿਡ ਦੀਆਂ ਕੋਈ ਪਾਬੰਦੀਆਂ ਨਾ ਰਹੀਆਂ ਤਾਂ ਵਿਸਾਖੀ ਦਾ ਦਿਹਾੜਾ ਮਨਾਉਣ ਉਪਰੰਤ ਜਥਾ ਸ੍ਰੀ ਨਨਕਾਣਾ ਸਾਹਿਬ, ਸੱਚਾ ਸੌਦਾ, ਲਾਹੌਰ ਤੇ ਫੇਰ ਕਰਤਾਰਪੁਰ ਸਾਹਿਬ ਵੀ ਜਾਏਗਾ। ਉਨ੍ਹਾਂ ਭਾਰਤ ਸਰਕਾਰ ਨੂੰ ਸਿੱਖ ਜਥੇ ਨੂੰ ਵਿਸਾਖੀ ਮੌਕੇ ਪਾਕਿਸਤਾਨ ਆਉਣ ਦੀ ਇਜਾਜ਼ਤ ਦੇਣ ਦੀ ਖਾਸਤੌਰ ‘ਤੇ ਅਪੀਲ ਕੀਤੀ ਹੈ।