India

ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀ ਕੱਲ ਅਮਿਤ ਸ਼ਾਹ ਦੇ ਘਰ ਤੱਕ ਕੱਢਣਗੇ ਪੈਦਲ ਮਾਰਚ

ਨਵੀਂ ਦਿੱਲੀ: ਰਾਜਧਾਨੀ ਦਿੱਲੀ ਦੇ ਸ਼ਾਹੀਨ ਬਾਗ ਵਿੱਚ ਨਾਗਰਿਕਤ ਸੋਧ ਕਾਨੂੰਨ (ਸੀਏਏ) ਅਤੇ ਨਾਗਰਿਕਤਾ ਕੌਮੀ ਰਜਿਸਟਰ (ਐਨਆਰਸੀ) ਵਿਰੁੱਧ ਦੋ ਮਹੀਨਿਆਂ ਤੋਂ ਵੱਧ ਸਮੇਂ ਤੋਂ ਲਗਾਤਾਰ ਵਿਰੋਧ ਪ੍ਰਦਰਸ਼ਨ ਚੱਲ ਰਹੇ ਹਨ। ਇੱਥੇ ਕੁਝ ਪ੍ਰਦਰਸ਼ਨਕਾਰੀ ਇਸ ਮੁੱਦੇ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਦੀ ਤਾਕ ਵਿੱਚ ਹਨ।

ਸ਼ਾਹੀਨ ਬਾਗ ਦੇ ਲੋਕਾਂ ਦਾ ਕਹਿਣਾ ਹੈ ਕਿ ਕੱਲ ਉਹ ਪੈਦਲ ਮਾਰਚ ਕਰਨਗੇ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਘਰ ਜਾਣਗੇ। ਇਹ ਫੈਸਲਾ ਬੀਤੀ ਰਾਤ 3 ਵਜੇ ਲਿਆ ਗਿਆ। ਇਹ ਮਾਰਚ ਜਸੋਲਾ ਮਥੁਰਾ ਰੋਡ ਤੋਂ ਹੁੰਦੇ ਹੋਏ ਗ੍ਰਹਿ ਮੰਤਰਾਲੇ ਤੱਕ ਜਾਵੇਗਾ। ਇਸ ਸਬੰਧੀ ਪੁਲਿਸ ਦੀ ਇਜਾਜ਼ਤ ਨਹੀਂ ਲਈ ਗਈ ਹੈ, ਲੋਕਾਂ ਦਾ ਕਹਿਣਾ ਹੈ ਕਿ ਇਹ ਸਰਕਾਰ ਦੀ ਜ਼ਿੰਮੇਵਾਰੀ ਹੈ। ਜਦੋਂ ਉਨ੍ਹਾਂ ਨੇ ਬੁਲਾਇਆ ਹੈ ਤਾਂ ਉਨ੍ਹਾਂ ਨੂੰ ਸੁਰੱਖਿਆ ਦੇ ਇੰਤਜ਼ਾਮ ਵੀ ਕਰਨੇ ਚਾਹੀਦੀ ਹਨ।

ਸ਼ਨੀਵਾਰ ਸਵੇਰੇ ਕਰੀਬ 11 ਵਜੇ ਸ਼ਾਹੀਨ ਬਾਗ ਵਿੱਚ ਰੋਡ ‘ਤੇ ਇਕ ਵਿਰੋਧ ਪ੍ਰਦਰਸ਼ਨ ਦੌਰਾਨ ਆਸਿਫ ਤੁਫਾਨੀ ਨਾਮ ਦੇ ਇੱਕ ਪ੍ਰਦਰਸ਼ਨਕਾਰੀ ਨੇ ਐਲਾਨ ਕੀਤਾ ਕਿ “ਅਸੀਂ ਅਮਿਤ ਸ਼ਾਹ ਨੂੰ ਮਿਲਣ ਲਈ ਤਿਆਰ ਹਾਂ ਅਤੇ ਅਸੀਂ ਮਿਲਣ ਲਈ ਜਾਵਾਂਗੇ”।

 

Comments are closed.