‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਵੱਲੋਂ ਲਾਏ ਇਲਜ਼ਾਮਾਂ ਨੂੰ ਰੱਦ ਕਰ ਦਿੱਤਾ ਹੈ। ਕੈਪਟਨ ਨੇ ਕਿਹਾ ਕਿ ਸੁਮੇਧ ਸੈਣੀ ਖ਼ਿਲਾਫ਼ ਦਰਜ ਕੀਤਾ ਗਿਆ ਪੁਲਿਸ ਕੇਸ ਸਿਆਸੀ ਹਿੱਤਾ ਤੋਂ ਪ੍ਰੇਰਿਤ ਨਹੀਂ ਹੈ। ਮੈਂ ਇਸ ਨੂੰ ਮੂਲੋਂ ਰੱਦ ਕਰਦਾ ਹਾਂ।

ਮੁੱਖ ਮੰਤਰੀ ਨੇ ਕਿਹਾ ਹੈ ਕਿ ਇਸ ਮਸਲੇ ਦੇ ਵਿੱਚ ਸਿਆਸੀ ਦਖ਼ਲ ਅੰਦਾਜ਼ੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਤੇ ਕਨੂੰਨ ਆਪਣਾ ਕੰਮ ਕਰੇਗਾ। ਮੁੱਖ ਮੰਤਰੀ ਕੈਪਟਨ ਨੇ ਪੁਲਿਸ ਨੂੰ ਪੂਰੀ ਡੂੰਘਾਈ ਨਾਲ ਨਿਰਪੱਖ ਜਾਂਚ ਦੇ ਹੁਕਮ ਵੀ ਦਿੱਤੇ ਹਨ।

ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਖਿਲਾਫ਼ ਬੁੱਧਵਾਰ ਸ਼ਾਮ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੁਹਾਲੀ ਦੀ ਪੁਲਿਸ ਵੱਲੋਂ ਫੇਸ-7 ਦੇ ਸਨੌਰ ਥਾਣੇ ਵਿੱਚ 29 ਸਾਲ ਪੁਰਾਣੇ ਇੱਕ ਮਾਮਲੇ ਵਿੱਚ ਇੱਕ ਕੇਸ ਦਰਜ ਕੀਤਾ ਗਿਆ ਸੀ, ਜਿਸ ਤੋਂ ਬਾਅਦ 7 ਮਈ ਵੀਰਵਾਰ ਸਵੇਰੇ ਹਿਮਾਚਲ ਭੱਜਣ ਦੀ ਕੋਸ਼ਿਸ਼ ਕੀਤੀ। ਪਰ ਹਿਮਾਚਲ ਦੀ ਪੁਲਿਸ ਨੇ ਸੁਮੇਧ ਸੈਣੀ ਨੂੰ ਸਰਹੱਦ ਤੋਂ ਬੇਰੰਗ ਮੋੜ ਦਿੱਤਾ। ਜਾਣਕਾਰੀ ਮੁਤਾਬਕ ਇਸ ਵਕਤ ਦਿੱਲੀ ਵਿੱਚ ਹੈ।

ਇਹ ਖ਼ਬਰ ਵੀ ਪੜ੍ਹੋ: http://khalastv.com/3209-2-fir-againi-sumedh-saini/