India Punjab Technology

ਸਿਮਰਨਜੀਤ ਸਿੰਘ ਮਾਨ ਦੀ ਪਾਰਟੀ ‘ਤੇ ਟਵਿੱਟਰ ਦਾ ਵੱਡਾ ਐਕਸ਼ਨ ! ਮਾਨ ਨੇ ਐਲੋਨ ਮਸਕ ਨੂੰ ਪੁੱਛਿਆ ਸਖਤ ਸਵਾਲ

ਬਿਉਰੋ ਰਿਪੋਰਟ : ਸ਼੍ਰੋਮਣੀ ਅਕਾਲੀ ਅੰਮ੍ਰਿਤਸਰ ਦੇ ਸੋਸ਼ਲ ਮੀਡੀਆ ਐਕਾਊਂਟ ਨੂੰ ਬੰਦ ਕਰ ਦਿੱਤਾ ਗਿਆ ਹੈ,ਇਸ ਦੀ ਜਾਣਕਾਰੀ ਆਪ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਦਿੱਤੀ ਹੈ । ਉਨ੍ਹਾਂ ਨੇ ਚੋਣ ਕਮਿਸ਼ਨ ਅਤੇ ਸੋਸ਼ਲ ਮੀਡੀਆ ਪਲੇਟਫਾਰਮ x ਦੇ ਮਾਲਕ ਐਲੋਨ ਮਸਕ ਨੂੰ ਪੋਸਟ ਸ਼ੇਅਰ ਕਰਦੇ ਹੋਏ ਫੌਰਨ ਉਨ੍ਹਾਂ ਦੀ ਪਾਰਟੀ ਦਾ ਐਕਾਊਟ ਐਕਟਿਵ ਕਰਨ ਦੀ ਮੰਗ ਕੀਤੀ ਹੈ ।


ਸਿਮਰਨਜੀਤ ਸਿੰਘ ਮਾਨ ਨੇ ਆਪਣੀ ਪੋਸਟ ਵਿੱਚ ਲਿਖਿਆ ਹੈ ‘ਕਿ ਭਾਰਤ ਸਰਕਾਰ ਦੀ ਸ਼ੈਅ ‘ਤੇ ਆਮ ਚੋਣਾਂ ਤੋਂ ਠੀਕ ਪਹਿਲਾਂ ਸਾਡੀ ਪਾਰਟੀ ਦਾ ਸੋਸ਼ਲ ਮੀਡੀਆ ਐਕਾਊਂਟ x ਬੰਦ ਕਰ ਦਿੱਤਾ ਗਿਆ ਹੈ । ਇਸ ਦੇ ਲਈ ਕੋਈ ਕਾਰਨ ਵੀ ਨਹੀਂ ਦੱਸਿਆ ਗਿਆ ਹੈ ਕਿ ਸਾਡੀ ਕਿਸ ਪੋਸਟ ‘ਤੇ ਇਤਰਾਜ਼ ਜਤਾਇਆ ਗਿਆ ਸੀ । ਸਿਮਰਨਜੀਤ ਸਿੰਘ ਮਾਨ ਨੇ ਕਿਹਾ ਨਿਰਪੱਖ ਚੋਣਾਂ ਅਤੇ ਲੋਕਤਾਂਤਰਿਕ ਸਿਧਾਂਤਾ ਦਾ ਪਾਲਨ ਕਰਦੇ ਹੋਏ ਸਾਡੀ ਪਾਰਟੀ ਦੇ ਐਕਾਊਂਟ ਨੂੰ ਮੁੜ ਤੋਂ ਸ਼ੁਰੂ ਕੀਤਾ ਜਾਵੇ। ਜੇਕਰ ਅਜਿਹਾ ਨਹੀਂ ਹੁੰਦਾ ਹੈ ਤਾਂ ਇਹ ਸਿੱਖਾਂ ਅਤੇ ਘੱਟ ਗਿਣਤੀਆਂ ਅਵਾਜ਼ ਦਬਾਉਣ ਦੀ ਕੋਸ਼ਿਸ਼ ਹੋਵੇਗੀ’ ।