‘ਦ ਖ਼ਾਲਸ ਬਿਊਰੋ:- ਕਾਂਗਰਸੀ ਵਿਧਾਇਕ ਤੇ ਸੀਨੀਅਰ ਲੀਡਰ ਨਵਜੋਤ ਸਿੰਘ ਸਿੱਧੂ ਦੀ ਪੰਜਾਬ ਕੈਬਨਿਟ ਵਿੱਚ ਵਾਪਸੀ ਹੋ ਸਕਦੀ ਹੈ। ਜਾਣਕਾਰੀ ਮੁਤਾਬਿਕ ਕੈਪਟਨ ਅਮਰਿੰਦਰ ਸਿੰਘ ਉਹਨਾਂ ਨੂੰ ਕੈਬਨਿਟ ਵਿੱਚ ਲੈਣ ਲਈ ਤਿਆਰ ਹਨ। ਹਾਲਾਂਕਿ ਕੈਪਟਨ ਨੇ ਕੁਝ ਸਮਾਂ ਪਹਿਲਾਂ ਵੀ ਸਪੱਸ਼ਟ ਕੀਤਾ ਸੀ ਕਿ ਸਿੱਧੂ ਦੀ ਪਾਰਟੀ ਵਿੱਚ ਜਿੰਮੇਵਾਰੀ ਨੂੰ ਕਾਂਗਰਸ ਹਾਈ ਕਮਾਨ ਵੱਲੋਂ ਹੀ ਤਹਿ ਕੀਤਾ ਜਾਵੇਗਾ।

 

ਸੂਤਰਾਂ ਤੋ ਮਿਲੀ ਜਾਣਕਾਰੀ ਮੁਤਾਬਿਕ ਸਿੱਧੂ ਨੂੰ ਬਿਜਲੀ ਮਹਿਕਮਾ ਸੌਂਪਿਆ ਜਾ ਸਕਦਾ ਹੈ। ਹਾਲਾਂਕਿ ਪਹਿਲਾਂ ਜਦੋਂ ਨਵਜੋਤ ਸਿੱਧੂ ਨੂੰ ਕੈਬਨਿਟ ਵਿੱਚ ਬਿਜਲੀ ਮਹਿਕਮਾ ਦਿੱਤਾ ਗਿਆ ਸੀ ਤਾਂ ਸਿੱਧੂ ਨੇ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ ਸੀ। ਹੁਣ ਵੱਡਾ ਸਵਾਲ ਇਹ ਉੱਠਦਾ ਕਿ ਕੀ ਸਿੱਧੂ ਦੁਬਾਰਾ ਇਸਨੂੰ ਪ੍ਰਵਾਨ ਕਰਨਗੇ ਜਾਂ ਨਹੀਂ।