ਚੰਡੀਗੜ ( ਹਿਨਾ ) ਪੰਜਾਬ ਸੂਬੇ ਵਿੱਚ 15 ਅਪ੍ਰੈਲ ਤੋਂ ਸ਼ੁਰੂ ਕਣਕ ਦੀ ਖ਼ਰੀਦ ਦੇ ਦੂਸਰੇ ਦਿਨ 36077 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਹੋਈ।
ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖ਼ਰੀਦ ਦੇ ਦੂਸਰੇ ਦਿਨ ਸਰਕਾਰੀ ਏਜੰਸੀਆਂ ਵੱਲੋਂ 35437 ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 640 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 35437 ਮੀਟ੍ਰਿਕ ਟਨ ਕਣਕ ਸਰਕਾਰੀ ਏਜੰਸੀਆਂ ਕੀਤੀ ਗਈ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 8374 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 10076 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 6949 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 5666 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।
ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 2545 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗਈ ਹੈ। ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲਈ 1827 ਮੀਟ੍ਰਿਕ ਟਨ ਕਣਕ ਵੀ ਖ਼ਰੀਦੀ ਗਈ ਹੈ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਖ਼ਰੀਦ ਦੇ ਕੱਲ੍ਹ ਦੂਸਰੇ ਦਿਨ ਕਣਕ ਦੀ ਖ਼ਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁੱਲ 39196 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।