‘ਦ ਖ਼ਾਲਸ ਟੀਵੀ:- ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਮੈਂਬਰ ਸੇਵਾ ਸਿੰਘ ਸੇਖਵਾਂ ਨੇ 26 ਜਨਵਰੀ ਨੂੰ ਹੋਣ ਵਾਲੀ ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨਾਂ ਨੂੰ ਅਪੀਲ ਕੀਤੀ ਹੈ। ਉਹਨਾਂ ਕਿਹਾ ਕਿ “ਜੋ ਲੋਕ ਦਿੱਲੀ ਦੀ ਟਰੈਕਟਰ ਪਰੇਡ ਵਿੱਚ ਹਿੱਸਾ ਨਹੀਂ ਲੈ ਸਕਦੇ, ਉਹ ਆਪਣੇ ਜ਼ਿਲ੍ਹਾ ਹੈੱਡਕੁਆਰਟਰਾਂ ਦਾ ਘਿਰਾਉ ਕਰਨ। ਕਿਸਾਨ ਲੀਡਰਾਂ ਦੇ ਆਦੇਸ਼ਾਂ ਮੁਤਾਬਕ ਸਾਡੀ ਪਾਰਟੀ ਦੇ ਵਰਕਰ ਕਿਸਾਨ ਜਥੇਬੰਦੀਆਂ ਦੇ ਲੀਡਰਾਂ ਨਾਲ ਆਪਣੇ ਪਿੰਡਾਂ ਤੋਂ ਤੁਰਨਗੇ। ਸਾਡੇ ਬਹੁਤ ਸਾਰੇ ਸਾਥੀ ਦਿੱਲੀ ਵਿੱਚ 26 ਜਨਵਰੀ ਨੂੰ ਹੋਣ ਵਾਲੇ ਟਰੈਕਟਰ ਮਾਰਚ ਵਿੱਚ ਸ਼ਾਮਿਲ ਹੋਣ ਲਈ ਵੀ ਰਵਾਨਾ ਹੋ ਗਏ ਹਨ”।
Punjab
ਸੇਵਾ ਸਿੰਘ ਸੇਖਵਾਂ ਨੇ ਕਿਸਾਨਾਂ ਨੂੰ ਜ਼ਿਲ੍ਹਾ ਹੈੱਡਕੁਆਟਰਾਂ ਦਾ ਘਿਰਾਓ ਕਰਨ ਦੀ ਕੀਤੀ ਅਪੀਲ
- January 23, 2021