Punjab

ਹੁਣ ਪੰਜਾਬ ਦੇ ਹਰ ਸ਼ਹੀਦ ਦੇ ਪਰਿਵਾਰ ਨੂੰ 10 ਲੱਖ ਦੀ ਥਾਂ 50 ਲੱਖ ਦੀ ਮਦਦ ਦਿੱਤੀ ਜਾਵੇਗੀ-ਕੈਪਟਨ

‘ਦ ਖ਼ਾਲਸ ਬਿਊਰੋ:- ਪਿਛਲੇ ਦਿਨੀਂ ਲੱਦਾਖ ਵਿਖੇ ਸ਼ਹੀਦ ਹੋਏ ਪੰਜਾਬ ਦੇ 4 ਫੌਜੀ ਜਵਾਨਾਂ ਨੂੰ ਕੈਪਟਨ ਸਰਕਾਰ ਵੱਲੋਂ ਮੁਆਵਜੇ ਦਾ ਐਲਾਨ ਕੀਤਾ ਗਿਆ ਹੈ। ਪਹਿਲਾਂ ਸਰਕਾਰ ਵੱਲੋਂ ਦਿੱਤੇ ਜਾਣ ਵਾਲੇ ਮੁਆਵਜ਼ੇ ਦੀ ਰਾਸ਼ੀ 10 ਲੱਖ ਰੁਪਏ ਸੀ, ਜੋ ਕਿ ਹੁਣ ਵਧਾ ਕੇ 50 ਲੱਖ ਰੁਪਏ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਇਹਨਾਂ ਸ਼ਹੀਦ ਜਵਾਨਾਂ ਦੇ ਬੱਚਿਆਂ ਨੂੰ ਨੌਕਰੀ ਵੀ ਦਿੱਤੀ ਜਾਵੇਗੀ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਅਸੀਂ ਆਪਣੇ ਬਹਾਦਰ ਸ਼ਹੀਦ ਫੌਜੀਆਂ ਦੇ ਪਰਿਵਾਰਾਂ ਲਈ ਜੋ ਵੀ ਕਰ ਸਕੀਏ ਉਹ ਘੱਟ ਹੈ, ਕਿਉਂਕਿ ਸਾਡੇ ਫੌਜੀਆਂ ਦੀ ਸ਼ਹਾਦਤ ਸਭ ਤੋਂ ਉੱਤੇ ਹੈ”।