‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਸੁਪਰੀਮ ਕੋਰਟ ਨੇ ਕਿਹਾ ਕਿ ਅਦਾਲਤਾਂ ਲੰਮੇ ਅਪਰਾਧਿਕ ਰਿਕਾਰਡ ਵਾਲੇ ਲੋਕਾਂ ਨੂੰ ਬਗ਼ੈਰ ਸੋਚੇ ਸਮਝੇ ਜ਼ਮਾਨਤ ’ਤੇ ਰਿਹਾਅ ਨਹੀਂ ਕਰਨਾ ਚਾਹੀਦਾ ਅਤੇ ਉਨ੍ਹਾਂ ਦੀ ਰਿਹਾਈ ਨਾਲ ਪੀੜਤ ਪਰਿਵਾਰ ਤੇ ਗਵਾਹਾਂ ਉਪਰ ਪੈਣ ਵਾਲੇ ਅਸਰ ਨੂੰ ਧਿਆਨ ਵਿੱਚ ਰੱਖਣਾ ਚਾਹੀਦਾ ਹੈ। ਜਾਣਕਾਰੀ ਅਨੁਸਾਰ ਚੀਫ਼ ਜਸਟਿਸ (ਹੁਣ ਸੇਵਾਮੁਕਤ) ਐੱਸਏ ਬੋਬਡੇ ਦੀ ਅਗਵਾਈ ਵਾਲੇ ਬੈਂਚ ਨੇ ਇਹ ਟਿੱਪਣੀ ਅਲਾਹਾਬਾਦ ਹਾਈ ਕੋਰਟ ਵੱਲੋਂ ਮੁਲਜ਼ਮ ਨੂੰ ਜ਼ਮਾਨਤ ਦੇਣ ਦੇ ਆਦੇਸ਼ ਨੂੰ ਰੱਦ ਕਰਦਿਆਂ ਕੀਤੀ ਹੈ।